Friday, November 22, 2024
spot_img

ਕੇਜਰੀਵਾਲ ਨੇ 9 ਸਾਲਾਂ ਬਾਅਦ ਛੱਡਿਆ ਮੁੱਖ ਮੰਤਰੀ ਨਿਵਾਸ: ‘ਆਪ’ ਸੰਸਦ ਮੈਂਬਰ ਦੇ ਬੰਗਲੇ ‘ਚ ਹੋਏ ਸ਼ਿਫਟ

Must read

ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਫਲੈਗ ਸਟਾਫ ਰੋਡ ‘ਤੇ ਸਥਿਤ ਮੁੱਖ ਮੰਤਰੀ ਨਿਵਾਸ ਨੂੰ ਖਾਲੀ ਕਰ ਦਿੱਤਾ ਹੈ। ਉਹ ਸ਼ੁੱਕਰਵਾਰ ਦੁਪਹਿਰ ਲੁਟੀਅਨ ਦਿੱਲੀ ਦੇ ਫਿਰੋਜ਼ਸ਼ਾਹ ਰੋਡ ‘ਤੇ ਬੰਗਲਾ ਨੰਬਰ 5 ‘ਚ ਸ਼ਿਫਟ ਹੋ ਗਿਆ। ਇਹ ਬੰਗਲਾ ‘ਆਪ’ ਦੇ ਪੰਜਾਬ ਤੋਂ ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਨੂੰ ਦਿੱਤਾ ਗਿਆ ਹੈ।

ਕੇਜਰੀਵਾਲ ਆਪਣੀ ਪਤਨੀ ਸੁਨੀਤਾ ਕੇਜਰੀਵਾਲ, ਮਾਤਾ-ਪਿਤਾ ਅਤੇ ਦੋਹਾਂ ਬੱਚਿਆਂ ਨਾਲ ਸ਼ਿਫਟ ਹੋ ਗਏ ਹਨ। ਅਸ਼ੋਕ ਮਿੱਤਲ ਅਤੇ ਉਨ੍ਹਾਂ ਦੀ ਪਤਨੀ ਨੇ ਸਾਰਿਆਂ ਦਾ ਘਰ ਵਿੱਚ ਸਵਾਗਤ ਕੀਤਾ। ਮਿੱਤਲ ਨੇ ਨਿਊਜ਼ ਏਜੰਸੀ ਏਐਨਆਈ ਨੂੰ ਦੱਸਿਆ ਕਿ ਕੇਜਰੀਵਾਲ ਮੇਰੇ ਘਰ ਮਹਿਮਾਨ ਵਜੋਂ ਸ਼ਿਫਟ ਹੋਏ ਹਨ।

ਕੇਜਰੀਵਾਲ ਨੇ 17 ਸਤੰਬਰ ਨੂੰ ਦਿੱਲੀ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਉਨ੍ਹਾਂ ਨੇ ਮੁੱਖ ਮੰਤਰੀ ਨਿਵਾਸ ਅਤੇ ਸਾਰੀਆਂ ਸਰਕਾਰੀ ਸਹੂਲਤਾਂ ਛੱਡਣ ਦਾ ਐਲਾਨ ਕੀਤਾ ਸੀ। ‘ਆਪ’ ਨੇ ਕਿਹਾ ਸੀ ਕਿ ਕੇਜਰੀਵਾਲ ਨਵਾਂ ਘਰ ਲੱਭ ਰਹੇ ਹਨ। ਉਹ ਅਜਿਹੀ ਥਾਂ ਲੱਭ ਰਹੇ ਹਨ ਜਿੱਥੇ ਰਹਿਣ ਵਿਚ ਕੋਈ ਝਗੜਾ ਨਾ ਹੋਵੇ।

‘ਆਪ’ ਨੇ ਦੋਸ਼ ਲਾਇਆ ਸੀ ਕਿ ਨੈਸ਼ਨਲ ਪਾਰਟੀ ਦੇ ਮੁਖੀ ਵਜੋਂ ਕੇਜਰੀਵਾਲ ਨੂੰ ਰਿਹਾਇਸ਼ ਮੁਹੱਈਆ ਕਰਵਾਉਣ ਲਈ ਕੇਂਦਰ ਸਰਕਾਰ ਤੋਂ ਮੰਗ ਕੀਤੀ ਗਈ ਸੀ, ਪਰ ਸਰਕਾਰ ਵੱਲੋਂ ਇਸ ’ਤੇ ਕੋਈ ਜਵਾਬ ਨਹੀਂ ਆਇਆ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article