ਲੁਧਿਆਣਾ : ਕੈਨੇਡਾ ਗਏ ਪੰਜਾਬੀ ਨੌਜਵਾਨਾਂ ਦੀਆਂ ਹਰ ਰੋਜ਼ ਮੌਤ ਦੀਆਂ ਖ਼ਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ। ਕੈਨੇਡਾ ਗਏ ਇੱਕ ਹੋਰ ਪੰਜਾਬੀ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕ ਦੀ ਪਹਿਚਾਣ 24 ਸਾਲਾ ਗੁਰਮਿੰਦਰ ਸਿੰਘ ਗਰੇਵਾਲ ਵਜੋਂ ਹੋਈ ਹੈ ਜਿਸ ਦੀ ਕੈਨੇਡਾ ਵਿੱਚ ਇੱਕ ਸੜਕ ਹਾਦਸੇ ‘ਚ ਮੌਤ ਹੋ ਗਈ। ਗੁਰਮਿੰਦਰ ਸਿੰਘ ਜ਼ਿਲ੍ਹਾ ਲੁਧਿਆਣਾ ਦੇ ਪਿੰਡ ਦੇਹੜਕਾ ਦਾ ਰਹਿਣ ਵਾਲਾ ਸੀ।
ਮਿਲੀ ਜਾਣਕਾਰੀ ਅਨੁਸਾਰ ਗੁਰਮਿੰਦਰ ਸਾਢੇ 5 ਸਾਲ ਪਹਿਲਾਂ +2 ਦੀ ਪੜ੍ਹਾਈ ਤੋਂ ਬਾਅਦ IELTS ਕਰਕੇ ਕੈਨੇਡਾ ਦੇ ਸ਼ਹਿਰ ਕੈਲਗਰੀ ਗਿਆ ਸੀ।
ਬੀਤੇ ਦਿਨੀਂ ਟਰੱਕ ਲੈ ਕੇ ਐਡਮਿੰਟਨ ਜਾ ਰਿਹਾ ਸੀ ਤਾਂ ਰਸਤੇ ‘ਚ ਟਰੱਕ ‘ਚ ਮਕੈਨੀਕਲ ਖਰਾਬੀ ਆਉਣ ਕਾਰਨ ਉਸਨੇ ਟਰੱਕ ਸੜਕ ਦੇ ਕਿਨਾਰੇ ਖੜ੍ਹਾ ਕਰ ਲਿਆ ਅਤੇ ਉਸ ਤੋਂ ਬਾਅਦ ਉਹ ਪੁਲਿਸ ਨੂੰ ਸੂਚਿਤ ਕਰਨ ਤੋਂ ਬਾਅਦ ਟਰੱਕ ਦੇ ਦੁਆਲੇ ਰਿਫਲੈਕਟਰ ਲਗਾਉਣ ਲੱਗ ਗਿਆ।
ਰਿਫਲੈਕਟਰ ਲਗਾਉਣ ਦੌਰਾਨ ਇਕ ਤੇਜ਼ ਰਫ਼ਤਾਰ ਆ ਰਹੀ ਐਕਸਯੂਵੀ ਕਾਰ ਨੇ ਉਸ ਨੂੰ ਟੱਕਰ ਮਾਰੀ ਜਿਸ ਕਾਰਨ ਗੁਰਮਿੰਦਰ ਦੀ ਮੌਕੇ ‘ਤੇ ਹੀ ਮੌਤ ਹੋ ਗਈ।