Friday, January 10, 2025
spot_img

ਕੈਨੇਡਾ ‘ਚ ਜਬਰ-ਜਨਾਹ ਦੇ ਦੋਸ਼ ‘ਚ ਪੰਜਾਬ ਦਾ ਨੌਜਵਾਨ ਗ੍ਰਿਫਤਾਰ

Must read

ਕੈਨੇਡਾ ਦੀ ਪੀਲ ਪੁਲਿਸ ਨੇ ਤਿੰਨ ਵੱਖ-ਵੱਖ ਘਟਨਾਵਾਂ ਵਿੱਚ ਔਰਤਾਂ ਨਾਲ ਜਬਰ-ਜਨਾਹ ਕਰਨ ਦੇ ਦੋਸ਼ ਵਿੱਚ ਪੰਜਾਬੀ ਮੂਲ ਦੇ ਇੱਕ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਹੈ। ਸਾਰੀਆਂ ਵਾਰਦਾਤਾਂ ਇਸੇ ਮਹੀਨੇ ਹੋਈਆਂ ਅਤੇ ਉਹ ਲਗਾਤਾਰ ਔਰਤਾਂ ਨੂੰ ਆਪਣਾ ਸ਼ਿਕਾਰ ਬਣਾ ਰਿਹਾ ਸੀ। ਮੁਲਜ਼ਮ ਪਹਿਲਾਂ ਔਰਤਾਂ ਨੂੰ ਰਾਈਡਸ਼ੇਅਰ ਆਪ੍ਰੇਟਰ ਦੱਸ ਕੇ ਵਰਗਲਾਉਂਦਾ ਸੀ ਅਤੇ ਫਿਰ ਉਨ੍ਹਾਂ ਨੂੰ ਵੱਖ-ਵੱਖ ਥਾਵਾਂ ‘ਤੇ ਲੈ ਜਾਂਦਾ ਸੀ ਅਤੇ ਉਨ੍ਹਾਂ ਨਾਲ ਜਬਰ-ਜਨਾਹ ਕਰਦਾ ਸੀ।

ਫੜੇ ਗਏ ਨੌਜਵਾਨ ਦੀ ਪਛਾਣ 22 ਸਾਲਾ ਅਰਸ਼ਦੀਪ ਸਿੰਘ ਵਾਸੀ ਬਰੈਂਪਟਨ ਵਜੋਂ ਹੋਈ ਹੈ। ਇਹ ਨੌਜਵਾਨ ਦਸੰਬਰ 2022 ‘ਚ ਸਟੱਡੀ ਵੀਜ਼ੇ ‘ਤੇ ਪੰਜਾਬ ਤੋਂ ਕੈਨੇਡਾ ਆਇਆ ਸੀ। ਮੁਲਜ਼ਮ ਨੇ ਬਰੈਂਪਟਨ ਵਿੱਚ ਬੱਸ ਹੜਤਾਲ ਦਾ ਫਾਇਦਾ ਉਠਾਇਆ ਅਤੇ ਆਪਣੇ ਆਪ ਨੂੰ ਰਾਈਡਸ਼ੇਅਰ ਆਪਰੇਟਰ ਦੱਸ ਕੇ ਔਰਤਾਂ ਨੂੰ ਲਿਫਟ ਦਿੱਤੀ। ਇਸੇ ਮਹੀਨੇ ਤਿੰਨ ਅਜਿਹੀਆਂ ਘਟਨਾਵਾਂ ਸਾਹਮਣੇ ਆਉਣ ਤੋਂ ਬਾਅਦ, ਦੋ ਖੇਤਰਾਂ ਪੀਲ ਅਤੇ ਯੈਕ ਦੀ ਪੁਲਿਸ ਨੇ ਇਸ ਮਾਮਲੇ ਨੂੰ ਸੁਲਝਾਉਣ ਲਈ ਸਾਂਝਾ ਆਪ੍ਰੇਸ਼ਨ ਸ਼ੁਰੂ ਕੀਤਾ।

ਤਿੰਨਾਂ ਪੀੜਤ ਔਰਤਾਂ ਨੇ ਦੱਸਿਆ ਕਿ ਨੌਜਵਾਨ ਵਿੱਚ-ਵਿੱਚ ‘ਤੇ ਪੰਜਾਬੀ ‘ਚ ਗੱਲ ਕਰਦਾ ਸੀ। ਜਿਸ ਤੋਂ ਬਾਅਦ ਪੁਲਿਸ ਨੇ ਪੰਜਾਬੀ ਮੂਲ ਦੇ ਨੌਜਵਾਨ ਤੋਂ ਪੁੱਛਗਿੱਛ ਸ਼ੁਰੂ ਕਰ ਦਿੱਤੀ। ਬੀਤੇ ਕੱਲ੍ਹ ਪੀਲ ਪੁਲਿਸ ਨੂੰ ਸਫ਼ਲਤਾ ਮਿਲੀ ਅਤੇ ਜਨਤਕ ਤੌਰ ‘ਤੇ ਐਲਾਨ ਕੀਤਾ ਕਿ ਜੇਕਰ ਨੌਜਵਾਨ ਵੱਲੋਂ ਕਿਸੇ ਹੋਰ ਔਰਤ ਨਾਲ ਵਾਰਦਾਤਾਂ ਨੂੰ ਅੰਜਾਮ ਦਿੱਤਾ ਗਿਆ ਹੈ ਤਾਂ ਜਾਣਕਾਰੀ ਸਾਂਝੀ ਕੀਤੀ ਜਾਵੇ।

ਸਥਾਨਕ ਪੁਲੀਸ ਨੇ ਮੁਲਜ਼ਮਾਂ ਖ਼ਿਲਾਫ਼ 3 ਕੇਸ ਦਰਜ ਕਰ ਲਏ ਹਨ। ਜਿਸ ਵਿੱਚ ਜਿਨਸੀ ਸ਼ੋਸ਼ਣ, ਹਥਿਆਰਾਂ ਨਾਲ ਜਿਨਸੀ ਸ਼ੋਸ਼ਣ, ਗਲਾ ਘੁੱਟ ਕੇ ਜਿਨਸੀ ਸ਼ੋਸ਼ਣ, ਲੁੱਟਮਾਰ ਅਤੇ ਧਮਕੀਆਂ ਦੇਣ ਦੀਆਂ ਧਾਰਾਵਾਂ ਜੋੜੀਆਂ ਗਈਆਂ ਹਨ। ਦੋਸ਼ੀ ਨੂੰ ਬਰੈਂਪਟਨ ਦੀ ਓਨਟਾਰੀਓ ਕੋਰਟ ਆਫ ਜਸਟਿਸ ਵਿੱਚ ਪੇਸ਼ ਕੀਤਾ ਗਿਆ ਹੈ। ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਕਿਸੇ ਹੋਰ ਨੂੰ ਦੋਸ਼ੀ ਸਬੰਧੀ ਕੋਈ ਜਾਣਕਾਰੀ ਹੋਵੇ ਤਾਂ ਉਹ ਤੁਰੰਤ ਪੁਲਿਸ ਨਾਲ ਸੰਪਰਕ ਕਰਨ |

ਪੀਲ ਰੀਜਨਲ ਪੁਲਿਸ ਦੇ ਡਿਪਟੀ ਚੀਫ਼ ਨਿਕ ਮਿਲਿਨੋਵਿਚ ਨੇ ਕਿਹਾ ਕਿ ਇਹ ਗ੍ਰਿਫਤਾਰੀ ਸਾਡੀ ਟੀਮ ਦੀ ਸਖ਼ਤ ਮਿਹਨਤ ਅਤੇ ਵਚਨਬੱਧਤਾ ਦਾ ਨਤੀਜਾ ਹੈ। ਅਸੀਂ ਜਿਨਸੀ ਹਿੰਸਾ ਅਤੇ ਲਿੰਗ ਆਧਾਰਿਤ ਅਪਰਾਧਾਂ ਨੂੰ ਰੋਕਣ ਲਈ ਹਰ ਸੰਭਵ ਕੋਸ਼ਿਸ਼ ਕਰਨਾ ਜਾਰੀ ਰੱਖਾਂਗੇ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article