ਕੈਨੇਡਾ ‘ਚ ਬਠਿੰਡਾ ਦੀ ਸੰਗਤ ਮੰਡੀ ਦੇ ਇੱਕ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਨੌਜਵਾਨ ਬਠਿੰਡਾ ਦੇ ਪਿੰਡ ਦੂਨੇਵਾਲਾ ਦਾ ਸੀ। ਵਰਿੰਦਰ ਸਿੰਘ ਕਰੀਬ ਇੱਕ ਸਾਲ ਪਹਿਲਾਂ ਕੈਨੇਡਾ ਗਿਆ ਸੀ। ਜਿੱਥੇ ਉਸਦੀ ਮੌਤ ਦੇ ਕਰੀਬ ਇੱਕ ਮਹੀਨੇ ਬਾਅਦ ਉਸ ਦੀ ਮ੍ਰਿਤਕ ਦੇਹ ਉਨ੍ਹਾਂ ਦੇ ਜੱਦੀ ਪਿੰਡ ਦੂਨੇਵਾਲਾ ਵਿਖੇ ਲਿਆਂਦੀ ਗਈ।
ਪਿੰਡ ਵਾਸੀ ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਦੇ ਆਗੂ ਰਾਜੂ ਸਿੰਘ ਨੇ ਦੱਸਿਆ ਕਿ ਦਵਿੰਦਰ ਸਿੰਘ 11 ਮਹੀਨੇ ਪਹਿਲਾਂ ਕੈਨੇਡਾ ਗਿਆ ਸੀ। ਖੇਤੀ ਨਾ ਹੋਣ ਕਾਰਨ ਮਾਪਿਆਂ ਨੇ ਬੜੀ ਮੁਸ਼ੱਕਤ ਤੋਂ ਬਾਅਦ ਆਪਣੇ ਪੁੱਤਰ ਨੂੰ ਕੈਨੇਡਾ ਭੇਜਿਆ ਸੀ।