ਕੈਨੇਡਾ ਨੇ ਮਨੁੱਖੀ ਅਧਿਕਾਰਾਂ ਲਈ ਆਵਾਜ਼ ਬੁਲੰਦ ਕਰਨ ਵਾਲੇ ਸਿੱਖ ਆਗੂ ਜਸਵੰਤ ਸਿੰਘ ਖਾਲੜਾ ਦੀ ਸ਼ਹਾਦਤ ਨੂੰ ਬਹੁਤ ਸਤਿਕਾਰ ਦਿੱਤਾ ਹੈ। ਬ੍ਰਿਟਿਸ਼ ਕੋਲੰਬੀਆ ਸੂਬੇ ਦੀ ਸਰਕਾਰ ਨੇ ਅਧਿਕਾਰਤ ਤੌਰ ‘ਤੇ 6 ਸਤੰਬਰ ਨੂੰ ਜਸਵੰਤ ਸਿੰਘ ਖਾਲੜਾ ਡੇ ਐਲਾਨਿਆ ਹੈ। ਇਹ ਐਲਾਨ ਉਨ੍ਹਾਂ ਦੇ ਲਾਪਤਾ ਹੋਣ ਦੀ 30ਵੀਂ ਵਰ੍ਹੇਗੰਢ ‘ਤੇ ਕੀਤਾ ਗਿਆ ਸੀ।
ਬ੍ਰਿਟਿਸ਼ ਕੋਲੰਬੀਆ ਸਰਕਾਰ ਨੇ ਆਪਣੇ ਪੱਤਰ ਵਿੱਚ ਕਿਹਾ ਹੈ ਕਿ 6 ਸਤੰਬਰ 1995 ਸਿੱਖ ਕੌਮ ਤੇ ਪੰਜਾਬੀਆਂ ਲਈ ਬਹੁਤ ਅਹਿਮ ਦਿਨ ਹੈ। ਜਸਵੰਤ ਸਿੰਘ ਖਾਲੜਾ ਅੰਤਰਰਾਸ਼ਟਰੀ ਪੱਧਰ ‘ਤੇ ਸਨਮਾਨਿਤ ਮਨੁੱਖੀ ਅਧਿਕਾਰਾਂ ਦੇ ਰਾਖੇ ਸਨ ਅਤੇ ਉਨ੍ਹਾਂ ਦੀ ਯਾਦ ਨੂੰ ਹਮੇਸ਼ਾ ਲਈ ਜ਼ਿੰਦਾ ਰੱਖਣਾ ਬ੍ਰਿਟਿਸ਼ ਕੋਲੰਬੀਆ ਦੇ ਲੋਕਾਂ ਲਈ ਮਾਣ ਵਾਲੀ ਗੱਲ ਹੈ। ਸੂਬੇ ਦੀ ਲੈਫਟੀਨੈਂਟ ਗਵਰਨਰ ਵੈਂਡੀ ਕੋਕੀਆ ਨੇ ਇਸ ਦਸਤਾਵੇਜ਼ ‘ਤੇ ਦਸਤਖਤ ਕੀਤੇ ਅਤੇ 6 ਸਤੰਬਰ ਨੂੰ ਜਸਵੰਤ ਸਿੰਘ ਖਾਲੜਾ ਦਿਵਸ ਐਲਾਨਿਆ।