Friday, November 22, 2024
spot_img

ਕੈਨੇਡਾ ਤੋਂ ਆਈ ਇਸ ਖ਼ਬਰ ਨਾਲ ਪਰਿਵਾਰ ਦਾ ਰੋ ਰੋ ਹੋਇਆ ਬੁਰਾ ਹਾਲ, ਜਾਣੋ ਕੀ ਹੈ ਮਾਮਲਾ

Must read

ਦਿ ਸਿਟੀ ਹੈੱਡ ਲਾਈਨਸ

ਫਰੀਦਕੋਟ, 28 ਜਨਵਰੀ : ਪੰਜਾਬ ਦੇ ਫਰੀਦਕੋਟ ਜ਼ਿਲ੍ਹੇ ਦੀ ਬਲਬੀਰ ਬਸਤੀ ਦੇ ਰਹਿਣ ਵਾਲੇ ਗੁਰਪ੍ਰਤਾਪ ਸਿੰਘ ਦੀ ਬੇਟੀ ਨਵਨੀਤ ਕੌਰ ਦਾ ਅਕਤੂਬਰ ਮਹੀਨੇ ਵਿੱਚ ਵਿਆਹ ਹੋਇਆ ਸੀ ਅਤੇ ਕਰੀਬ ਡੇਢ ਮਹੀਨਾ ਪਹਿਲਾਂ ਪੜ੍ਹਾਈ ਲਈ ਕੈਨੇਡਾ ਭੇਜਿਆ ਸੀ। ਕੈਨੇਡਾ ਤੋਂ ਆਪਣੀ ਧੀ ਦੀ ਮੌਤ ਦੀ ਖਬਰ ਸੁਣਨ ਤੋਂ ਬਾਅਦ, ਉਨ੍ਹਾਂ ਦਾ ਰੋ ਰੋ ਕੇ ਬੁਰਾ ਹਾਲ ਹੈ।
ਜਾਣਕਾਰੀ ਅਨੁਸਾਰ ਸਥਾਨਕ ਬਲਬੀਰ ਬਸਤੀ ਦੇ ਰਹਿਣ ਵਾਲੇ ਗੁਰਪ੍ਰਤਾਪ ਸਿੰਘ ਦੀਆਂ ਦੋ ਲੜਕੀਆਂ ਹਨ। ਜਿਸ ‘ਚੋਂ ਵੱਡੀ ਲੜਕੀ ਨਵਨੀਤ ਕੌਰ ਦਾ ਵਿਆਹ ਅਕਤੂਬਰ 2023 ਨੂੰ ਉਸ ਨੇ ਕੀਤਾ ਸੀ, ਜਿਸ ਤੋਂ ਬਾਅਦ ਉਹ 12 ਦਸੰਬਰ ਨੂੰ ਸਟੱਡੀ ਵੀਜ਼ੇ ‘ਤੇ ਕੈਨੇਡਾ ਚਲੀ ਗਈ ਸੀ ਅਤੇ ਹੁਣ ਪਰਿਵਾਰ ਉਸ ਦੇ ਪਤੀ ਦੇ ਉੱਥੇ ਜਾਣ ਦੀਆਂ ਤਿਆਰੀਆਂ ‘ਚ ਰੁੱਝਿਆ ਹੋਇਆ ਸੀ। ਪਰ ਬੀਤੇ ਦਿਨ ਉਸ ਦੀ ਧੀ ਦੀ ਮੌਤ ਦੀ ਖ਼ਬਰ ਆਈ, ਜਿਸ ਨੇ ਉਸ ਦੇ ਪਰਿਵਾਰ ਨੂੰ ਹਿਲਾ ਕੇ ਰੱਖ ਦਿੱਤਾ ਹੈ। ਇਸ ਖ਼ਬਰ ਤੋਂ ਬਾਅਦ ਪੂਰਾ ਪਰਿਵਾਰ ਸੋਗ ਵਿੱਚ ਡੁੱਬਿਆ ਹੋਇਆ ਹੈ ਅਤੇ ਗੁਆਂਢੀ ਅਤੇ ਰਿਸ਼ਤੇਦਾਰ ਉਨ੍ਹਾਂ ਨੂੰ ਦਿਲਾਸਾ ਦੇਣ ਦੀ ਕੋਸ਼ਿਸ਼ ਕਰ ਰਹੇ ਹਨ।
ਮ੍ਰਿਤਕ ਧੀ ਦੇ ਪਿਤਾ ਨੇ ਆਪਣੀ ਆਰਥਿਕ ਹਾਲਤ ਦਾ ਹਵਾਲਾ ਦਿੰਦੇ ਹੋਏ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਉਸ ਦੀ ਬੇਟੀ ਦੀ ਮ੍ਰਿਤਕ ਦੇਹ ਨੂੰ ਭਾਰਤ ਲਿਆਉਣ ਵਿਚ ਮਦਦ ਕਰੇ ਤਾਂ ਜੋ ਉਹ ਆਪਣੀ ਬੇਟੀ ਦਾ ਚਿਹਰਾ ਆਖਰੀ ਵਾਰ ਦੇਖ ਸਕੇ। ਇਸ ਮੌਕੇ ਉਨ੍ਹਾਂ ਦੇ ਗੁਆਂਢੀ ਨੇ ਕਿਹਾ ਕਿ ਲੜਕੀ ਬਹੁਤ ਹੀ ਹੋਣਹਾਰ ਸੀ, ਜਿਸ ਦੀ ਮੌਤ ਦੇ ਕਾਰਨਾਂ ਦੀ ਜਾਂਚ ਹੋਣੀ ਚਾਹੀਦੀ ਹੈ ਅਤੇ ਸਰਕਾਰ ਨੂੰ ਲੜਕੀ ਦੀ ਲਾਸ਼ ਭਾਰਤ ਲਿਆਉਣ ਲਈ ਉਨ੍ਹਾਂ ਦੀ ਮਦਦ ਕਰਨੀ ਚਾਹੀਦੀ ਹੈ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article