ਕੈਨੇਡਾ ਦੇ ਟੋਰਾਂਟੋ ਤੋਂ ਇੱਕ ਵੱਡੀ ਖ਼ਬਰ ਆ ਰਹੀ ਹੈ ਜਿੱਥੇ ਡੈਲਟਾ ਏਅਰਲਾਈਨਜ਼ ਦਾ ਇੱਕ ਜਹਾਜ਼ ਪੀਅਰਸਨ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਲੈਂਡਿੰਗ ਦੌਰਾਨ ਇੱਕ ਵੱਡੇ ਹਾਦਸੇ ਦਾ ਸ਼ਿਕਾਰ ਹੋ ਗਿਆ ਹੈ। ਤੁਹਾਨੂੰ ਦੱਸ ਦੇਈਏ ਕਿ ਜਹਾਜ਼ ਵਿੱਚ 76 ਯਾਤਰੀ ਅਤੇ 4 ਚਾਲਕ ਦਲ ਦੇ ਮੈਂਬਰ ਸਨ। ਜਿਨ੍ਹਾਂ ਵਿੱਚੋਂ 18 ਲੋਕ ਜ਼ਖਮੀ ਹੋਏ ਹਨ, 2 ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਜਹਾਜ਼ ਅਮਰੀਕਾ ਦੇ ਮਿਨੀਆਪੋਲਿਸ ਤੋਂ ਟੋਰਾਂਟੋ ਆ ਰਿਹਾ ਸੀ। ਪਰ ਅਚਾਨਕ ਲੈਂਡਿੰਗ ਦੌਰਾਨ ਜਹਾਜ਼ ਦੇ ਖੰਭਾਂ ਦੇ ਫਲੈਪ ਸਹੀ ਢੰਗ ਨਾਲ ਕੰਮ ਨਹੀਂ ਕਰ ਰਹੇ ਸਨ। ਜਿਸ ਕਾਰਨ ਇੰਨਾ ਵੱਡਾ ਹਾਦਸਾ ਵਾਪਰਿਆ। ਇਸ ਜਹਾਜ਼ ਹਾਦਸੇ ਵਿੱਚ 18 ਲੋਕ ਜ਼ਖਮੀ ਹੋਏ ਹਨ, ਜਿਨ੍ਹਾਂ ਵਿੱਚੋਂ 2 ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।
ਮੌਕੇ ‘ਤੇ ਮੌਜੂਦ ਕੁਝ ਲੋਕਾਂ ਨੇ ਦੱਸਿਆ ਕਿ ਹਾਦਸੇ ਸਮੇਂ ਟੋਰਾਂਟੋ ਵਿੱਚ ਭਾਰੀ ਬਰਫ਼ਬਾਰੀ ਹੋ ਰਹੀ ਸੀ। ਹਵਾਵਾਂ 65 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਚੱਲ ਰਹੀਆਂ ਸਨ। ਇਸ ਕਾਰਨ ਜਹਾਜ਼ ਪਲਟ ਗਿਆ। ਹਾਲਾਂਕਿ, ਹਾਦਸੇ ਦਾ ਮੁੱਖ ਕਾਰਨ ਅਜੇ ਪਤਾ ਨਹੀਂ ਲੱਗ ਸਕਿਆ ਹੈ। ਇਸ ਵੇਲੇ, ਕੈਨੇਡਾ ਦਾ ਟੀਐਸਬੀ ਯਾਨੀ ਕਿ ਟਰਾਂਸਪੋਰਟੇਸ਼ਨ ਸੇਫਟੀ ਬੋਰਡ ਹਾਦਸੇ ਦੀ ਨੇੜਿਓਂ ਜਾਂਚ ਕਰ ਰਿਹਾ ਹੈ। ਅਮਰੀਕਾ ਦਾ NTSB ਵੀ ਮਦਦ ਕਰ ਰਿਹਾ ਹੈ। ਹਾਦਸੇ ਤੋਂ ਤੁਰੰਤ ਬਾਅਦ, ਹੈਲੀਕਾਪਟਰ ਪਾਇਲਟ ਨੇ ਏਅਰ ਟ੍ਰੈਫਿਕ ਕੰਟਰੋਲ ਨਾਲ ਗੱਲ ਕੀਤੀ।