ਕੈਨੇਡਾ ਦੀ ਟਰੂਡੋ ਸਰਕਾਰ ਵੱਲੋਂ ਇੱਕ ਹੋਰ ਝਟਕਾ ਦਿੱਤਾ ਗਿਆ। ਕੈਨੇਡਾ ਸਰਕਾਰ ਨੇ ਇਮੀਗ੍ਰੇਸ਼ਨ ਨੂੰ ਲੈ ਕੇ ਸਖਤ ਕਦਮ ਚੁੱਕਿਆ ਹੈ। ਕੈਨੇਡਾ ਸਰਕਾਰ ਹੁਣ 2025 ਵਿੱਚ Permanent Residence ਲਈ ਮਾਪਿਆਂ ਅਤੇ ਦਾਦਾ-ਦਾਦੀ ਨੂੰ ਸਪਾਂਸਰ ਕਰਨ ਵਾਲੀਆਂ ਨਵੀਆਂ ਅਰਜ਼ੀਆਂ ਨੂੰ ਸਵੀਕਾਰ ਨਹੀਂ ਕਰੇਗੀ। ਇਸ ਦਾ ਸਭ ਤੋਂ ਵੱਧ ਅਸਰ ਪੰਜਾਬੀਆਂ ‘ਤੇ ਪਵੇਗਾ ਕਿਉਂਕਿ ਕੈਨੇਡਾ ਵਿਚ ਪੰਜਾਬੀਆਂ ਦੀ ਸਭ ਤੋਂ ਵੱਧ ਗਿਣਤੀ ਹੈ।