ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਮਰਿੰਦਰ ਸਿੰਘ ਦੇ ਸਾਬਕਾ ਸਲਾਹਕਾਰ ਭਰਤ ਇੰਦਰ ਸਿੰਘ ਚਾਹਲ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਪਟਿਆਲਾ ਦੀ ਅਦਾਲਤ ਨੇ ਉਨ੍ਹਾਂ ਦੀ ਗ੍ਰਿਫਤਾਰੀ ਦੇ ਵਾਰੰਟ ਜਾਰੀ ਕੀਤਾ ਹਨ। ਅਦਾਲਤ ਵੱਲੋਂ ਵਿਜੀਲੈਂਸ ਨੂੰ ਭਾਰਤ ਇੰਦਰ ਚਾਹਲ ਨੂੰ ਗ੍ਰਿਫ਼ਤਾਰ ਕਰਕੇ 28 ਅਕਤੂਬਰ ਨੂੰ ਅਦਾਲਤ ਵਿੱਚ ਪੇਸ਼ ਕਰਨ ਲਈ ਕਿਹਾ ਗਿਆ ਹੈ। ਦੱਸ ਦੇਈਏ ਕਿ ਪੰਜਾਬ ਵਿਜੀਲੈਂਸ ਨੇ ਸਾਲ 2022 ਵਿੱਚ ਭਰਤ ਇੰਦਰ ਸਿੰਘ ਚਾਹਲ ਖਿਲਾਫ ਜਾਂਚ ਸ਼ੁਰੂ ਕੀਤੀ ਸੀ ਅਤੇ ਉਨ੍ਹਾਂ ਦੀਆਂ ਜਾਇਦਾਦਾਂ ਦੀ ਵੀ ਜਾਂਚ ਕੀਤੀ ਗਈ ਸੀ। ਜਿਸ ਤੋਂ ਬਾਅਦ ਪੰਜਾਬ ਵਿਜੀਲੈਂਸ ਨੇ ਪਿਛਲੇ ਸਾਲ ਸਤੰਬਰ ਵਿੱਚ ਇਸ ਮਾਮਲੇ ਵਿੱਚ ਚਹਿਲ ਖ਼ਿਲਾਫ਼ ਐਫਆਈਆਰ ਦਰਜ ਕੀਤੀ ਸੀ।