Wednesday, December 4, 2024
spot_img

ਕੈਪਟਨ ਅਮਰਿੰਦਰ ਸਿੰਘ ਨੇ ਸੁਖਬੀਰ ਬਾਦਲ ‘ਤੇ ਹੋਏ ਹਮਲੇ ਦੀ ਕੀਤੀ ਨਖੇਧੀ

Must read

ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਅੰਦਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਹੋਏ ਕਾਤਲਾਨਾ ਹਮਲੇ ਦੀ ਨਿੰਦਾ ਕੀਤੀ ਹੈ। ਕੈਪਟਨ ਅਮਰਿੰਦਰ ਨੇ ਇੱਕ ਬਿਆਨ ਵਿਚ ਕਿਹਾ ਕਿ ਬਾਦਲ ਸੁਰੱਖਿਅਤ ਹਨ ਅਤੇ ਉਨ੍ਹਾਂ ਨੂੰ ਗੋਲੀ ਨਹੀਂ ਲੱਗੀ ਅਤੇ ਨਾ ਹੀ ਕੋਈ ਨੁਕਸਾਨ ਹੋਇਆ।

ਕੈਪਟਨ ਅਮਰਿੰਦਰ ਸਿੰਘ ਨੇ ਮੌਕੇ ‘ਤੇ ਮੌਜੂਦ ਵਿਅਕਤੀ ਦੀ ਸ਼ਲਾਘਾ ਕੀਤੀ ਜਿਸ ਨੇ ਹਮਲਾਵਰ ਨੂੰ ਕਾਬੂ ਕਰ ਲਿਆ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਪੰਜਾਬ ਨੇ ਪਹਿਲਾਂ ਹੀ 1980 ਅਤੇ 1990 ਦੇ ਦਹਾਕੇ ਦੌਰਾਨ ਬਹੁਤ ਨੁਕਸਾਨ ਝੱਲਿਆ ਹੈ ਅਤੇ ਪੰਜਾਬ ਹੋਰ ਕਾਲੇ ਦੌਰ ਨੂੰ ਬਰਦਾਸ਼ਤ ਨਹੀਂ ਕਰ ਸਕਦਾ। ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੀ ਸ਼ਾਂਤੀ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰ ਰਹੇ ਲੋਕਾਂ ਅਤੇ ਉਨ੍ਹਾਂ ਤਾਕਤਾਂ ਤੋਂ ਸੁਚੇਤ ਰਹਿਣ ਦਾ ਸੱਦਾ ਦਿੱਤਾ ਹੈ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article