ਪੰਜਾਬ ਦੇ ਖਣਨ ਤੇ ਭੂ-ਵਿਗਿਆਨ, ਜਲ ਸਰੋਤ, ਭੂਮੀ ਤੇ ਜਲ ਸੰਭਾਲ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਚ ਪੈਂਦੀ ਰੈਲ ਮਾਜਰਾ ਮਾਈਨਿੰਗ ਸਾਈਟ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਅਧਿਕਾਰੀਆਂ ਕੋਲੋਂ ਦਰਿਆ ਨਾਲ ਲਗਦੀ ਇਸ ਮਾਈਨਿੰਗ ਸਾਈਟ ਬਾਰੇ ਵਿਸਥਾਰ ਨਾਲ ਜਾਣਕਾਰੀ ਪ੍ਰਾਪਤ ਕੀਤੀ ਅਤੇ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ। ਇਸ ਮੌਕੇ ਉਨ੍ਹਾਂ ਜ਼ਿਲ੍ਹੇ ਦੀਆਂ ਹੋਰਨਾਂ ਮਾਈਨਿੰਗ ਸਾਈਟਾਂ ਸਬੰਧੀ ਵੀ ਵਿਚਾਰ-ਚਰਚਾ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਬੇਸ਼ਕੀਮਤੀ ਪਾਣੀ ਅਤੇ ਖਣਿਜ ਸਰੋਤਾਂ ਦੀ ਸੰਭਾਲ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।