Friday, November 22, 2024
spot_img

ਕੈਬ ਡਰਾਈਵਰਾਂ ਨੇ ਚੰਡੀਗੜ੍ਹ ‘ਚ ਹੜਤਾਲ ਕਰ ਕੀਤੀ ਦਰਾਂ ‘ਚ ਸੋਧ ਦੀ ਮੰਗ, ਲਿਆ ਇਹ ਵੱਡਾ ਫੈਸਲਾ !

Must read

ਚੰਡੀਗੜ੍ਹ, 9 ਸਤੰਬਰ : ਅੱਜ ਚੰਡੀਗੜ੍ਹ, ਮੁਹਾਲੀ ਅਤੇ ਪੰਚਕੂਲਾ ਵਿੱਚ ਟੈਕਸੀਆਂ ਨਹੀਂ ਚਲਣਗੀਆਂ, ਜਿਸ ਦੀ ਵਜ੍ਹਾ ਕੈਬ ਯੂਨੀਅਨ ਵੱਲੋਂ ਆਪਣੀਆਂ ਮੰਗਾਂ ਨੂੰ ਲੈਕੇ ਹੜਤਾਲ ਕਰ ਦਿੱਤੀ ਹੈ। ਸਾਰੇ ਕੈਬ ਟੈਕਸੀ ਡਰਾਈਵਰ ਚੰਡੀਗੜ੍ਹ ਦੇ ਸੈਕਟਰ-17 ਪਰੇਡ ਗਰਾਊਂਡ ਦੇ ਸਾਹਮਣੇ ਆਪਣੇ ਵਾਹਨਾਂ ਸਮੇਤ ਇਕੱਠੇ ਹੋਏ ਤੇ ਇਸ ਦੇ ਨਾਲ ਹੀ ਆਟੋ ਚਾਲਕ ਵੀ ਉਨ੍ਹਾਂ ਦੇ ਹੱਕ ਵਿੱਚ ਆ ਗਏ ਹਨ। ਉਹਨਾਂ ਦੀ ਦੁਪਹਿਰ ਨੂੰ ਮਾਰਚ ਕੱਢਣ ਦੀ ਯੋਜਨਾ ਹੈ। ਉਹ ਨਵੀਂ ਨੀਤੀ ਨੂੰ ਲਾਗੂ ਕਰਨ ਅਤੇ ਦਰਾਂ ਵਿੱਚ ਸੋਧ ਦੀ ਮੰਗ ਕਰ ਰਹੇ ਹਨ। ਹਾਲਾਂਕਿ ਚੰਡੀਗੜ੍ਹ ਪੁਲਿਸ ਵੱਲੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ। ਉੱਥੇ ਹੀ ਉਨ੍ਹਾਂ ਨੂੰ ਰੋਕਣ ਦੀ ਯੋਜਨਾ ਹੈ ਕੈਬ ਡਰਾਈਵਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਮੰਗ ਲੰਬੇ ਸਮੇਂ ਤੋਂ ਚੱਲ ਰਹੀ ਹੈ। ਪਰ ਉਸ ਦੀ ਸੁਣਵਾਈ ਨਹੀਂ ਹੋਈ। ਹੁਣ ਉਨ੍ਹਾਂ ਦਾ ਰੁਜ਼ਗਾਰ ਖ਼ਤਰੇ ਵਿੱਚ ਹੈ। ਯੂਨੀਅਨ ਆਗੂਆਂ ਦਾ ਕਹਿਣਾ ਹੈ ਕਿ ਬਾਈਕ ਟੈਕਸੀ ਸੇਵਾ ਬੰਦ ਕੀਤੀ ਜਾਵੇ। ਲੰਬੇ ਸਮੇਂ ਤੋਂ ਅਸੀਂ ਇਨ੍ਹਾਂ ਨੂੰ ਪ੍ਰਮੋਟ ਕਰਨ ਵਾਲੀਆਂ ਕੰਪਨੀਆਂ ਨਾਲ ਗੱਲ ਕਰ ਰਹੇ ਹਾਂ, ਪਰ ਕੋਈ ਨਹੀਂ ਸੁਣ ਰਿਹਾ। ਨਿੱਜੀ ਨੰਬਰ ਵਾਲੇ ਵਾਹਨ ਦੀ ਵਪਾਰਕ ਤੌਰ ‘ਤੇ ਵਰਤੋਂ ਨਹੀਂ ਕੀਤੀ ਜਾਣੀ ਚਾਹੀਦੀ। ਡਰਾਈਵਰਾਂ ਨੇ ਦੱਸਿਆ ਕਿ ਸਾਰਾ ਟੈਕਸ ਉਨ੍ਹਾਂ ਵੱਲੋਂ ਅਦਾ ਕੀਤਾ ਜਾਂਦਾ ਹੈ। ਪਰ ਉਹ ਸਾਡੇ ਸਾਹਮਣੇ ਸਵਾਰੀ ਲੈਂਦਾ ਹੈ। ਡਰਾਈਵਰਾਂ ਦਾ ਕਹਿਣਾ ਹੈ ਕਿ ਸਰਕਾਰੀ ਰੇਟ 32 ਰੁਪਏ ਪ੍ਰਤੀ ਕਿਲੋਮੀਟਰ ਹੈ। ਸਾਡਾ ਰੇਟ ਘੱਟੋ-ਘੱਟ 25 ਰੁਪਏ ਪ੍ਰਤੀ ਕਿਲੋਮੀਟਰ ਹੋਣਾ ਚਾਹੀਦਾ ਹੈ। ਅਜੇ ਤੱਕ ਰੇਟ ਕਾਫੀ ਘੱਟ ਹਨ।
ਕੈਬ ਡਰਾਈਵਰਾਂ ਦਾ ਕਹਿਣਾ ਹੈ ਕਿ ਹਿਮਾਚਲ ਵਿੱਚ ਪੰਜਾਬ ਅਤੇ ਹਰਿਆਣਾ ਦੇ ਨੰਬਰ ਵਾਲੇ ਵਾਹਨਾਂ ਦਾ ਮਸਲਾ ਅਜੇ ਤੱਕ ਹੱਲ ਨਹੀਂ ਹੋਇਆ। ਉਥੇ ਲੜਾਈ ਅਜੇ ਵੀ ਜਾਰੀ ਹੈ। ਇਸ ਨਾਲ ਸਬੰਧਤ ਵੀਡੀਓਜ਼ ਰੋਜ਼ਾਨਾ ਸਾਡੇ ਸਾਹਮਣੇ ਆ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਨੂੰ ਇਸ ਮਾਮਲੇ ਵੱਲ ਧਿਆਨ ਦੇਣਾ ਚਾਹੀਦਾ ਹੈ। ਤਾਂ ਜੋ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article