Sunday, November 24, 2024
spot_img

ਕੰਗਨਾ ਰਣੌਤ ਦੇ ਥੱਪੜ ਮਾਮਲੇ ‘ਤੇ ਬੋਲੇ MP ਸੁਖਜਿੰਦਰ ਰੰਧਾਵਾ, ਕਿਹਾ . . .

Must read

ਬੀਤੇ ਦਿਨੀਂ ਕੰਗਨਾ ਰਣੌਤ ਤੇ ਸੀਆਈਐਸਐਫ ਮਹਿਲਾ ਕਾਂਸਟੇਬਲ ਥੱਪੜ ਮਾਮਲੇ ‘ਤੇ ਕਾਂਗਰਸ ਸੰਸਦ ਮੈਂਬਰ ਸੁਖਜਿੰਦਰ ਸਿੰਘ ਦੀ ਪ੍ਰਤੀਕਿਰਿਆ ਸਾਹਮਣੇ ਆਈ ਹੈ। ਦਿੱਲੀ ‘ਚ ਕਾਂਗਰਸ ਦੀ ਬੈਠਕ ਵਿਚ ਸ਼ਾਮਲ ਹੋਣ ਪਹੁੰਚੇ ਰੰਧਾਵਾ ਨੇ ਕਿਹਾ ਕਿ ਸੁਰੱਖਿਆ ਜਾਂਚ ਦੌਰਾਨ ਜੇ ਕੋਈ ਕਿਸੇ ਨੂੰ ਥੱਪੜ ਮਾਰਦਾ ਹੈ ਤਾਂ ਮੈਂ ਇਸ ਦਾ ਸਮਰਥਨ ਨਹੀਂ ਕਰਦਾ। ਅਜਿਹਾ ਨਹੀਂ।

ਰੰਧਾਵਾ ਨੇ ਕਿਹਾ ਕਿ ਮੈਂ ਕੰਗਨਾ ਨੂੰ ਕਹਿਣਾ ਚਾਹੁੰਦਾ ਹਾਂ ਕਿ ਮੈਡਮ ਪਹਿਲਾਂ ਸੋਚੋ ਤੇ ਫਿਰ ਬੋਲੋ। ਅਸੀਂ ਪੰਜਾਬੀਆਂ ਨੇ ਇਸ ਦੇਸ਼ ਨੂੰ ਆਜ਼ਾਦੀ ਦਿਵਾਉਣ ਲਈ ਆਪਣਾ ਖੂਨ ਵਹਾਇਆ ਹੈ। ਸਾਨੂੰ ਨਹੀਂ ਪਤਾ ਕਿ ਉਹ ਉਸ ਸਮੇਂ ਕਿੱਥੇ ਸੀ ਜਾਂ ਭਾਜਪਾ ਕਿੱਥੇ ਸੀ…ਉਸ ਨੇ ਜੋ ਕਿਹਾ ਉਹ ਗਲਤ ਹੈ, ਅਸੀਂ ਸੰਸਦ ਵਿੱਚ ਜਵਾਬ ਦਿਆਂਗੇ।

ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ ਬਾਰੇ ਰੰਧਾਵਾ ਨੇ ਕਿਹਾ ਕਿ ਇਹ ਬਹੁਤ ਅਹਿਮ ਮੀਟਿੰਗ ਹੈ। ਅਸੀਂ ਸੰਸਦ ਵਿੱਚ ਮਜ਼ਬੂਤ ​​ਵਿਰੋਧੀ ਧਿਰ ਦੀ ਭੂਮਿਕਾ ਨਿਭਾਵਾਂਗੇ। ਰਾਹੁਲ ਗਾਂਧੀ ਦੇ ਵਿਰੋਧੀ ਧਿਰ ਦੇ ਨੇਤਾ ਦੇ ਅਹੁਦੇ ‘ਤੇ ਰੰਧਾਵਾ ਨੇ ਕਿਹਾ ਕਿ ਹਾਂ, ਅਸੀਂ ਚਾਹੁੰਦੇ ਹਾਂ ਕਿ ਦੇਸ਼ ਨੂੰ ਅਜਿਹਾ ਚਿਹਰਾ ਮਿਲੇ ਜੋ ਪ੍ਰਧਾਨ ਮੰਤਰੀ ਨੂੰ ਜਵਾਬ ਦੇ ਸਕੇ… ਮੈਨੂੰ ਲੱਗਦਾ ਹੈ ਕਿ ਪੂਰਾ ਦੇਸ਼ ਇਹੀ ਚਾਹੁੰਦਾ ਹੈ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article