ਪੰਜਾਬ ਤੋਂ ਸਾਬਕਾ ਲੋਕ ਸਭਾ ਮੈਂਬਰ ਸਿਮਰਨਜੀਤ ਸਿੰਘ ਮਾਨ ਨੇ ਬਾਲੀਵੁੱਡ ਅਦਾਕਾਰਾ ਅਤੇ ਹਿਮਾਚਲ ਪ੍ਰਦੇਸ਼ ਤੋਂ ਭਾਜਪਾ ਦੀ ਸੰਸਦ ਮੈਂਬਰ ਕੰਗਨਾ ਰਣੌਤ ਬਾਰੇ ਇਤਰਾਜ਼ਯੋਗ ਬਿਆਨ ਦਿੱਤਾ ਹੈ। ਮਾਨ ਨੇ ਕਿਹਾ ਕਿ ਕੰਗਨਾ ਰਣੌਤ ਨੂੰ ਬਲਾਤਕਾਰ ਦਾ ਕਾਫੀ ਤਜ਼ਰਬਾ ਹੈ, ਅਸੀਂ ਉਸ ਨੂੰ ਪੁੱਛ ਸਕਦੇ ਹਾਂ ਕਿ ਬਲਾਤਕਾਰ ਕਿਵੇਂ ਹੁੰਦਾ ਹੈ। ਮਾਨ ਵੀਰਵਾਰ ਨੂੰ ਕਰਨਾਲ ਆਏ ਸਨ।
ਦੱਸ ਦਈਏ ਕੰਗਨਾ ਰਣੌਤ ਨੇ ਕੁਝ ਦਿਨ ਪਹਿਲਾਂ ਇੱਕ ਇੰਟਰਵਿਊ ‘ਚ ਕਿਹਾ ਸੀ ਕਿ ਦਿੱਲੀ ਬਾਰਡਰ ‘ਤੇ ਕਿਸਾਨ ਅੰਦੋਲਨ ਦੌਰਾਨ ਉਸ ਨਾਲ ਬਲਾਤਕਾਰ ਹੋਇਆ ਸੀ। ਜਿਸ ਸਬੰਧੀ ਮਾਨ ਨੇ ਇਹ ਬਿਆਨ ਦਿੱਤਾ ਹੈ। ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ‘ਤੇ ਬਣੀ ਫਿਲਮ ਐਮਰਜੈਂਸੀ ਨੂੰ ਲੈ ਕੇ ਵੀ ਕੰਗਨਾ ਇਨ੍ਹੀਂ ਦਿਨੀਂ ਵਿਵਾਦਾਂ ‘ਚ ਹੈ। ਜਿਸ ਸਬੰਧੀ ਸਿੱਖ ਕੌਮ ਦਾ ਦੋਸ਼ ਹੈ ਕਿ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੇ ਕਿਰਦਾਰ ਨੂੰ ਗਲਤ ਢੰਗ ਨਾਲ ਪੇਸ਼ ਕਰਕੇ ਸਿੱਖਾਂ ਦੇ ਅਕਸ ਨੂੰ ਢਾਹ ਲਾਈ ਜਾ ਰਹੀ ਹੈ।