Monday, December 23, 2024
spot_img

ਖਡੂਰ ਸਾਹਿਬ ਤੋੰ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਅੱਜ ਚੁੱਕਣਗੇ, ਇਨ੍ਹਾਂ ਸ਼ਰਤਾਂ ‘ਤੇ ਮਿਲੀ 4 ਦਿਨਾਂ ਦੀ ਪੈਰੋਲ

Must read

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ 5 ਜੁਲਾਈ ਯਾਨੀ ਕਿ ਅੱਜ ਬਤੌਰ MP ਵਜੋੰ ਸਹੁੰ ਚੁੱਕਣਗੇ । ਅੰਮ੍ਰਿਤਪਾਲ ਸਿੰਘ ਨੂੰ ਸ਼ਰਤਾਂ ‘ਤੇ ਚਾਰ ਦਿਨਾਂ ਦੀ ਪੈਰੋਲ ਦਿੱਤੀ ਗਈ ਹੈ । ਹਾਲਾਂਕਿ ਅੰਮ੍ਰਿਤਪਾਲ ਦੀ ਪੈਰੋਲ ‘ਤੇ ਕਈ ਸ਼ਰਤਾਂ ਲਾਈਆਂ ਗਈਆਂ ਹਨ । ਗ੍ਰਹਿ ਵਿਭਾਗ ਵੱਲੋਂ ਭੇਜੀ ਅਰਜ਼ੀ ਮਗਰੋਂ ਲੋਕ ਸਭਾ ਦੇ ਸਪੀਕਰ ਓਮ ਬਿਰਲਾ ਨੇ 5 ਜੁਲਾਈ ਨੂੰ ਅੰਮ੍ਰਿਤਪਾਲ ਸਿੰਘ ਨੂੰ ਸਹੁੰ ਚੁਕਾਏ ਜਾਣ ਨੂੰ ਹਰੀ ਝੰਡੀ ਦੇ ਦਿੱਤੀ ਹੈ। ਇਸ ਸਬੰਧੀ ਅੰਮ੍ਰਿਤਸਰ ਦੇ ਜ਼ਿਲ੍ਹਾ ਮਜਿਸਟਰੇਟ ਵੱਲੋਂ ਡਿਬਰੂਗੜ੍ਹ ਜੇਲ੍ਹ ਦੇ ਸੁਪਰਡੈਂਟ ਨੂੰ ਅੰਮ੍ਰਿਤਪਾਲ ਦੇ ਅਸਥਾਈ ਰਿਲੀਜ਼ ਆਰਡਰ ਦੀ ਕਾਪੀ ਵੀ ਭੇਜ ਦਿੱਤੀ ਗਈ ਹੈ ।

ਰਿਲੀਜ਼ ਆਰਡਰ ਵਿੱਚ ਲਿਖੀਆਂ ਸ਼ਰਤਾਂ ਮੁਤਾਬਕ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਦੌਰਾਨ ਦਿੱਲੀ ਵਿੱਚ ਹੀ ਰਹਿਣਾ ਪਵੇਗਾ। ਉਨ੍ਹਾਂ ਦਾ ਯਾਤਰੀ ਸਟਾਪਓਵਰ ਵੀ ਦਿੱਲੀ ਵਿੱਚ ਹੀ ਹੋਵੇਗਾ। ਇਸ ਸਮੇਂ ਦੌਰਾਨ ਉਹ ਰਈਆ ਸਥਿਤ ਆਪਣੇ ਘਰ ਨਹੀਂ ਜਾ ਸਕਦੇ, ਨਾ ਹੀ ਆਪਣੇ ਲੋਕ ਸਭਾ ਹਲਕੇ ਅਤੇ ਨਾ ਹੀ ਪੰਜਾਬ ਜਾ ਸਕਦੇ ਹਨ। ਪੈਰੋਲ ਦੌਰਾਨ ਵੀ ਅੰਮ੍ਰਿਤਪਾਲ ਸਿੰਘ ਨੂੰ ਸੁਰੱਖਿਆ ਘੇਰੇ ਵਿੱਚ ਰਹਿਣਾ ਪਵੇਗਾ। ਇੱਥੋਂ ਤੱਕ ਕਿ ਅੰਮ੍ਰਿਤਪਾਲ ਸਿੰਘ ਨੂੰ ਹਵਾਈ, ਸੜਕ ਜਾਂ ਰੇਲ ਰਾਹੀਂ ਦਿੱਲੀ ਲਿਆਂਦਾ ਜਾਵੇਗਾ, ਇਹ ਵੀ ਗੁਪਤ ਰੱਖਿਆ ਗਿਆ ਹੈ । ਪੁਲਿਸ ਪ੍ਰਸ਼ਾਸਨ ਤੈਅ ਕਰੇਗਾ ਕਿ ਉਨ੍ਹਾਂ ਨੂੰ ਦਿੱਲੀ ਕਿਵੇਂ ਲਿਆਂਦਾ ਜਾਵੇਗਾ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article