ਲੁਧਿਆਣਾ, 16 ਜੁਲਾਈ: ਉੱਤਰੀ ਭਾਰਤ ਦਾ ਸਭ ਤੋਂ ਮਹਿੰਗਾ ਲਾਡੋਵਾਲ ਟੋਲ ਪਲਾਜ਼ਾ ਨੂੰ ਲੈਕੇ ਪਿਛਲੇ ਇੱਕ ਮਹੀਨੇ ਤੋਂ ਕਿਸਾਨਾਂ ਅਤੇ NHAI (ਨੈਸ਼ਨਲ ਹਾਈਵੇ ਅਥਾਰਟੀ) ਦੇ ਵਿਚਕਾਰ ਖਿੱਚੋਤਾਣ ਜਾਰੀ ਹੈ। ਕਿਸਾਨ ਯੂਨੀਅਨਾਂ ਨੇ 30 ਜੂਨ ਨੂੰ ਇਸ ਟੋਲ ਪਲਾਜ਼ਾ ਨੂੰ ਜਿਲ੍ਹਾ ਪ੍ਰਸ਼ਾਸ਼ਨ ਦੀ ਮੌਜੂਦਗੀ ਵਿੱਚ ਤਰਪਾਲਾਂ ਪਾ ਕੇ ਬੰਦ ਕਰ ਦਿੱਤਾ ਸੀ। ਅੱਜ ਫਿਰ ਇੱਕ ਮਹੀਨੇ ਦੇ ਬਾਅਦ ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਦਿਲਬਾਗ ਸਿੰਘ ਦੀ ਅਗਵਾਈ ਵਿੱਚ ਕਿਸਾਨਾਂ ਵਲੋਂ ਲਾਡੋਵਾਲ ਟੋਲ ਪਲਾਜ਼ਾ ਪ੍ਰੈੱਸ ਕਾਨਫਰੰਸ ਕੀਤੀ ਗਈ। ਪ੍ਰੈੱਸ ਕਾਨਫਰੰਸ ਦੌਰਾਨ ਕਿਸਾਨਾਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਕੇਂਦਰ ਸਰਕਾਰ ਲਾਡੋਵਾਲ ਟੋਲ ਪਲਾਜ਼ਾ ਦੀ ਸੀਬੀਆਈ ਜਾਂਚ ਕਰਵਾਉਣ ਦੀ ਮੰਗ ਹੈ।
ਕਿਸਾਨ ਯੂਨੀਅਨ ਦੇ ਨੇਤਾਵਾਂ ਨੇ ਦਾਅਵਾ ਕੀਤਾ ਹੈ ਕਿ ਲਾਡੋਵਾਲ ਟੋਲ ਪਲਾਜ਼ਾ ਕਰੀਬ ਇੱਕ ਮਹੀਨੇ ਤੋਂ ਬਾਅਦ ਵੀ ਨੈਸ਼ਨਲ ਹਾਈਵੇ ਅਥਾਰਟੀ ਕੇਂਦਰ ਸਰਕਾਰ ਵਲੋਂ ਜਾਰੀ ਕੀਤਾ ਕੋਈ ਵੀ ਨੋਟੀਫਿਕੇਸ਼ਨ ਵਿਖਾਉਣ ਵਿੱਚ ਨਾਕਾਮ ਰਹੀ ਹੈ। ਟੋਲ ਪਲਾਜ਼ਾ ਲੋਕਾਂ ਕੋਲੋਂ ਜਬਰੀ ਜਿਆਦਾ ਪੈਸੇ ਵਸੂਲ ਰਹੇ ਹਨ। ਉਹਨਾਂ ਕਿਹਾ ਕਿ ਜਿਸ ਕੰਪਨੀ ਨੂੰ ਇਹ ਠੇਕੇ ‘ਤੇ ਦਿੱਤਾ ਸੀ। ਉਸ ਕੰਪਨੀ ਨੂੰ ਢਾਈ ਸਾਲ ਪਹਿਲਾਂ ਹੀ ਡਿਫਾਲਟਰ ਐਲਾਨ ਦਿੱਤਾ ਸੀ। ਕਿਸਾਨ ਯੂਨੀਅਨ ਦੇ ਨੇਤਾਵਾਂ ਨੇ ਕਿਹਾ ਕਿ ਉਹ ਪਿਛਲੇ ਇੱਕ ਮਹੀਨੇ ਤੋਂ ਲਗਾਤਾਰ NHIA ਜਵਾਬ ਮੰਗ ਰਹੇ ਹਾਂ, ਪਰ ਇਹ ਜਵਾਬ ਦੇਣ ਵਿੱਚ ਅਸਮਰੱਥ ਹੈ। ਉਹਨਾਂ ਕਿਹਾ ਇਸ ਦੀ ਸੀਬੀਆਈ ਜਾਂਚ ਹੋਣੀ ਚਾਹੀਦੀ ਹੈ ਅਤੇ ਇਸ ਟੋਲ ਪਲਾਜ਼ਾ ਨੂੰ ਤੁਰੰਤ ਬੰਦ ਕਰਨਾ ਚਾਹੀਦਾ ਹੈ।