ਮਲੇਰਕੋਟਲਾ ਦੇ ਜ਼ਿਲ੍ਹਾ ਖ਼ੇਡ ਅਫ਼ਸਰ ਜਨਾਬ ਗੁਰਦੀਪ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸ਼ੁਰੂ ਕੀਤੀਆਂ ਗਈਆਂ ‘ਖੇਡਾਂ ਵਤਨ ਪੰਜਾਬ ਦੀਆਂ’-2024 ਸੀਜ਼ਨ-3 ਸਿਹਤਮੰਦ ਅਤੇ ਰੰਗਲੇ ਪੰਜਾਬ ਦੀ ਸਿਰਜਣਾ ਅਤੇ ਰਾਜ ਨੂੰ ਖੇਡਾਂ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਉਣ ਦੇ ਮੰਤਵ ਲਈ ਸ਼ੁਰੂ ਕੀਤੀਆਂ ਗਈਆਂ ਹਨ। ਉਨਾਂ ਸਮੂਹ ਖੇਡ ਪ੍ਰੇਮੀਆਂ, ਖਿਡਾਰੀਆਂ ਅਤੇ ਕੋਚਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਪੰਜਾਬ ਦੇ ਬੱਚਿਆਂ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜ ਕੇ ਸਿਹਤਮੰਦ, ਨਰੋਏ ਅਤੇ ਰੰਗਲੇ ਪੰਜਾਬ ਦੀ ਸਿਰਜਣਾ ਹੋਈ।
ਉਹਨਾਂ ਕਿਹਾ ਕਿ ਪੰਜਾਬ ਰਾਜ ਨੂੰ ਖੇਡਾਂ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਗਈਆਂ ‘ਖੇਡਾਂ ਵਤਨ ਪੰਜਾਬ ਦੀਆਂ‘ ਨੂੰ ਭਰਵਾਂ ਹੁੰਗਾਰਾ ਮਿਲਿਆ। ਜਿਸ ਵਿੱਚ ਵੱਡੀ ਗਿਣਤੀ ਵਿੱਚ ਖਿਡਾਰੀਆਂ ਨੇ ਭਾਗ ਲਿਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਖੇਡਾਂ ਵਤਨ ਪੰਜਾਬ ਦੀਆਂ ਨਾਲ ਖਿਡਾਰੀਆਂ ਨੂੰ ਅੰਤਰਾਸ਼ਟਰੀ ਪੱਧਰ ਦਾ ਖਿਡਾਰੀ ਬਣਾਉਣ ਲਈ ਇਕ ਚੰਗਾ ਮੰਚ ਪ੍ਰਦਾਨ ਕੀਤਾ ਹੈ। ਮਲੇਰਕੋਟਲਾ ਦੇ ਜ਼ਿਲ੍ਹਾ ਖ਼ੇਡ ਅਫ਼ਸਰ ਜਨਾਬ ਗੁਰਦੀਪ ਸਿੰਘ ਨੇ ਦੱਸਿਆ ਕਿ ਖਿਡਾਰੀ ਖ਼ੇਡਾਂ ’ਚ ਭਾਗ ਲੈਣ ਲਈ ਆਨ ਲਾਈਨ ਆਪਣੀ ਰਜਿਸਟ੍ਰੇਸ਼ਨ 28 ਅਗਸਤ ਤੱਕ ਕਰਵਾ ਸਕਦੇ ਹਨ।