ਲੁਧਿਆਣਾ, 2 ਅਕਤੂਬਰ। ਸ਼ਹਿਰ ਦੇ ਟਿੱਬਾ ਰੋਡ ’ਤੇ ਦੁਪਹਿਰ ਸਮੇਂ ਇਕ ਘਰ ’ਚ ਖਾਣਾ ਬਣਾਉਣ ਸਮੇਂ ਗੈਸ ਸਿਲੰਡਰ ਫਟ ਗਿਆ। ਧਮਾਕੇ ਤੋਂ ਬਾਅਦ ਘਰ ਵਿੱਚ ਪਏ ਸਮਾਨ ਨੂੰ ਅੱਗ ਲੱਗ ਗਈ। ਜਿਸ ਨਾਲ ਘਰ ਵਿੱਚ ਪਿਆ ਸਮਾਨ ਸੜ ਕੇ ਸੁਆਹ ਹੋ ਗਿਆ। ਅੱਗ ਨੇ ਆਸ ਪਾਸ ਦੇ ਘਰਾਂ ਨੂੰ ਵੀ ਆਪਣੀ ਲਪੇਟ ਵਿੱਚ ਲੈ ਲਿਆ। ਇਲਾਕੇ ਦੇ ਲੋਕਾਂ ਨੇ ਇੱਕਠੇ ਹੋਏ ਲੋਕਾਂ ਨੇ ਪਹਿਲਾਂ ਪਰਿਵਾਰ ਨੂੰ ਸੁਰਖਿਅਤ ਬਾਹਰ ਕੱਢਿਆ, ਫਿਰ ਕਿਸੇ ਤਰ੍ਹਾਂ ਅੱਗ ’ਤੇ ਕਾਬੂ ਪਾਇਆ। ਸਿਲੰਡਰ ਦੇ ਫੱਟਣ ਨਾਲ ਹੋਏ ਜ਼ੋਰਦਾਰ ਧਮਾਕਾ ਨਾਲ ਆਸ ਪਾਸ ਦੇ ਇਲਾਕੇ ਵਿੱਚ ਹਫੜਾ-ਦਫੜੀ ਦਾ ਮਾਹੌਲ ਬਣ ਗਿਆ।
ਜਾਣਾਕਰੀ ਦੇ ਅਨੁਸਾਰ ਟਿੱਬਾ ਰੋਡ ’ਤੇ ਸਥਿਤ ਸੁਤੰਤਰ ਨਗਰ ਦੇ ਇੱਕ ਘਰ ਦੇ ਪਰਿਵਾਰਕ ਮੈਂਬਰ ਆਪਣੇ ਪੁਰਖਿਆਂ ਦਾ ਸ਼ਰਾਧ ਕਰ ਰਹੇ ਸਨ। ਜਦੋਂ ਉਹ ਖਾਣਾ ਬਣਾਉਣ ਲੱਗੇ ਤਾਂ ਆਚਨਕ ਗੈਸ ਸਿਲੰਡਰ ਨੂੰ ਅੱਗ ਲੱਗਣ ਕਾਰਨ ਫਟ ਗਿਆ, ਜਿਸ ਕਾਰਨ ਜ਼ੋਰਦਾਰ ਧਮਾਕਾ ਹੋ ਗਿਆ ਅਤੇ ਪਰਿਵਾਰਕ ਮੈਂਬਰਾਂ ਵੱਲੋਂ ਰੌਲਾ ਪਾਉਣ ਕਾਰਨ ਹਰ ਪਾਸੇ ਹਫੜਾ-ਦਫੜੀ ਦਾ ਮਾਹੌਲ ਬਣ ਗਿਆ। ਕੁਝ ਹੀ ਦੇਰ ’ਚ ਮੌਕੇ ’ਤੇ ਲੋਕਾਂ ਦੀ ਭਾਰੀ ਭੀੜ ਇਕੱਠੀ ਹੋ ਗਈ। ਆਸ-ਪਾਸ ਦੇ ਲੋਕਾਂ ਨੇ ਪਹਿਲਾਂ ਕਿਸੇ ਤਰ੍ਹਾਂ ਪਰਿਵਾਰਕ ਮੈਂਬਰਾਂ ਨੂੰ ਘਰ ਅੰਦਰੋਂ ਸੁਰੱਖਿਅਤ ਬਾਹਰ ਕੱਢਿਆ ਅਤੇ ਫਿਰ ਇਲਾਕਾ ਨਿਵਾਸੀਆਂ ਨੇ ਇਕੱਠੇ ਹੋ ਕੇ ਪਾਣੀ ਦੀਆਂ ਬਾਲਟੀਆਂ ਅਤੇ ਪਾਈਪਾਂ ਨਾਲ ਕਿਸੇ ਤਰ੍ਹਾਂ ਅੱਗ ’ਤੇ ਕਾਬੂ ਪਾਇਆ। ਇਸ ਘਟਨਾ ਵਿੱਚ ਭਾਵੇਂ ਜਾਨੀ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ, ਪਰ ਘਰੇਲੂ ਸਮਾਨ ਸੜ ਕੇ ਸੁਆਹ ਹੋ ਗਿਆ। ਜਿਸ ਕਾਰਨ ਲੱਖਾਂ ਦਾ ਨੁਕਸਾਨ ਹੋ ਗਿਆ। ਅੱਗ ਨੇ ਨਾਲ ਦੇ ਘਰਾਂ ਨੂੰ ਵੀ ਕਾਫੀ ਨੁਕਸਾਨ ਪਹੁੰਚਿਆ ਹੈ। ਸੂਚਨਾ ਮਿਲਦੇ ਹੀ ਪੁਲੀਸ ਮੌਕੇ ’ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ। ਦੱਸਿਆ ਜਾ ਰਿਹਾ ਹੈ ਕਿ ਦਾ ਗੈਸ ਪਾਈਪ ਲੀਕ ਹੋਣ ਕਾਰਨ ਅੱਗ ਲੱਗੀ।