Monday, April 7, 2025
spot_img

ਪੰਨੂ ‘ਤੇ ਭੜਕੇ ‘ਆਪ’ ਵਿਧਾਇਕ, ਕਿਹਾ- ਅਸੀਂ ਖਾਲਿਸਤਾਨੀਆਂ….

Must read

ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਅੱਜ ਲੁਧਿਆਣਾ ਦੇ ਸਰਕਟ ਹਾਊਸ ਵਿਖੇ ਇੱਕ ਵਿਸ਼ੇਸ਼ ਮੀਟਿੰਗ ਕੀਤੀ। ਇਸ ਦੌਰਾਨ ਵਿਧਾਇਕਾਂ ਨੇ ਮੀਡੀਆ ਨਾਲ ਵੀ ਗੱਲਬਾਤ ਕੀਤੀ। ਇਸ ਮੌਕੇ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ, ਜੀਵਨ ਸਿੰਘ ਸੰਗੋਵਾਲ, ਰਜਿੰਦਰਪਾਲ ਕੌਰ ਛੀਨਾ, ਅਸ਼ੋਕ ਪਰਾਸ਼ਰ ਪੱਪੀ ਅਤੇ ਅਮਨਦੀਪ ਮੋਹੀ ਹਾਜ਼ਰ ਸਨ। ‘ਆਪ’ ਵਿਧਾਇਕਾਂ ਨੇ ਅੱਜ ਖਾਲਿਸਤਾਨੀ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ‘ਤੇ ਤਿੱਖਾ ਨਿਸ਼ਾਨਾ ਸਾਧਿਆ।

ਗੱਲਬਾਤ ਕਰਦਿਆਂ ਵਿਧਾਇਕ ਦਲਜੀਤ ਗਰੇਵਾਲ ਨੇ ਕਿਹਾ ਕਿ ਵਿਦੇਸ਼ ਵਿੱਚ ਬੈਠਾ ਅੱਤਵਾਦੀ ਪੰਨੂ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ ਪਰ ਪੰਜਾਬ ਦੇ ਲੋਕ ਸ਼ਾਂਤੀ ਪਸੰਦ ਕਰਦੇ ਹਨ। ਅਸੀਂ ਪੰਨੂ ਵੱਲੋਂ ਬਾਬਾ ਸਾਹਿਬ ਅੰਬੇਡਕਰ ਦੀ ਮੂਰਤੀ ਨੂੰ ਨੁਕਸਾਨ ਪਹੁੰਚਾਉਣ ਦੀ ਧਮਕੀ ਦਾ ਸਖ਼ਤ ਵਿਰੋਧ ਕਰਦੇ ਹਾਂ ਕਿ ।

ਅਸੀਂ ਪੰਨੂ ਦੀਆਂ ਧਮਕੀਆਂ ਤੋਂ ਡਰਨ ਵਾਲੇ ਨਹੀਂ ਹਾਂ। ਇਸ ਵਾਰ 14 ਅਪ੍ਰੈਲ ਨੂੰ ਬਾਬਾ ਸਾਹਿਬ ਦਾ ਜਨਮ ਦਿਨ ਪਹਿਲਾਂ ਨਾਲੋਂ ਵੀ ਜ਼ਿਆਦਾ ਧੂਮਧਾਮ ਨਾਲ ਮਨਾਇਆ ਜਾਵੇਗਾ ਅਤੇ ਅੱਤਵਾਦੀ ਪੰਨੂ ਨੂੰ ਢੁਕਵਾਂ ਜਵਾਬ ਦਿੱਤਾ ਜਾਵੇਗਾ। ਅੱਤਵਾਦੀ ਤਾਕਤਾਂ ਵੀ ਪੰਜਾਬ ਨੂੰ ਰੰਗਲਾ ਪੰਜਾਬ ਬਣਨ ਤੋਂ ਨਹੀਂ ਰੋਕ ਸਕਦੀਆਂ। ਵਿਧਾਇਕ ਜੀਵਨ ਸਿੰਘ ਸੰਗੋਵਾਲ ਨੇ ਕਿਹਾ ਕਿ ਡਾਕਟਰ ਭੀਮ ਰਾਓ ਅੰਬੇਡਕਰ ਵਿਰੁੱਧ ਦੋ ਘਟਨਾਵਾਂ ਫਿਲੌਰ ਅਤੇ ਬਟਾਲਾ ਵਿੱਚ ਵਾਪਰੀਆਂ ਹਨ। ਜੋ ਕਿ ਨਿੰਦਣਯੋਗ ਹੈ। ਪੰਨੂ ਦੀ ਰੋਜ਼ੀ-ਰੋਟੀ ਅਜਿਹੇ ਭੜਕਾਊ ਭਾਸ਼ਣਾਂ ‘ਤੇ ਨਿਰਭਰ ਕਰਦੀ ਹੈ। ਪੰਜਾਬ ਦੇ ਨੌਜਵਾਨ ਰੁਜ਼ਗਾਰ ਵਿੱਚ ਰੁੱਝੇ ਹੋਏ ਹਨ। ਪੰਨੂ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article