ਖੰਡੂਰ ਸਾਹਿਬ ਤੋਂ MP ਅੰਮ੍ਰਿਤਪਾਲ ਸਿੰਘ ਦੀ ਨਵੀਂ ਪਾਰਟੀ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪਾਰਟੀ ਬਣਾਉਣ ਦਾ ਸਭ ਨੂੰ ਹੱਕ ਹੈ ਪਰ ਪਾਰਟੀ ਦਾ ਏਜੰਡਾ ਕੀ ਹੈ ਤੇ ਲੋਕ ਉਸ ਏਜੰਡੇ ਨੂੰ ਪਸੰਦ ਕਰਦੇ ਹਨ ਜਾਂ ਨਹੀਂ ਉਹ ਲੋਕਾਂ ਦੀ ਮਰਜ਼ੀ ਹੈ। ਪੰਜਾਬ ਦੀ ਧਰਤੀ ‘ਤੇ ਸਭ ਕੁਝ ਉੱਗ ਸਕਦਾ ਪਰ ਨਫ਼ਰਤ ਦੇ ਬੀਜ ਨਹੀਂ ਉੱਗਣਗੇ।
ਦੱਸ ਦਈਏ ਕਿ ਬੀਤੀ ਕੱਲ੍ਹ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਅਤੇ ਪੰਜਾਬ ਦੀ ਖਡੂਰ ਸਾਹਿਬ ਸੀਟ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਨਵੀਂ ਪਾਰਟੀ ਦਾ ਐਲਾਨ ਕੀਤਾ ਸੀ। ਪਾਰਟੀ ਦਾ ਨਾਮ ਅਕਾਲੀ ਦਲ ਵਾਰਿਸ ਪੰਜਾਬ ਰੱਖਿਆ ਗਿਆ ਹੈ। ਮੰਗਲਵਾਰ ਨੂੰ ਮੁਕਤਸਰ ਸਾਹਿਬ ਵਿੱਚ ਮਾਘੀ ਮੇਲੇ ਵਿੱਚ ਇਸਦਾ ਅਧਿਕਾਰਤ ਐਲਾਨ ਕੀਤਾ ਗਿਆ। ਅੰਮ੍ਰਿਤਪਾਲ ਪਾਰਟੀ ਦੇ ਪ੍ਰਧਾਨ ਹੋਣਗੇ। ਪਾਰਟੀ ਨੂੰ ਚਲਾਉਣ ਲਈ ਇੱਕ ਕਮੇਟੀ ਵੀ ਬਣਾਈ ਗਈ ਹੈ।