ਦਿ ਸਿਟੀ ਹੈੱਡ ਲਾਈਨਸ
ਖੰਨਾ, 3 ਫਰਵਰੀ: ਖੰਨਾ ਪੁਲਿਸ ਨੇ ਇੱਕ ਅੰਤਰਰਾਜੀ ਗਿਰੋਹ ਦਾ ਪਰਦਾਫਾਸ਼ ਕੀਤਾ ਹੈ, ਜੋ ਮੱਧ ਪ੍ਰਦੇਸ਼ ਵਿੱਚ ਗੈਰ-ਕਾਨੂੰਨੀ ਹਥਿਆਰ ਬਣਾ ਕੇ ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਵਿੱਚ ਸਪਲਾਈ ਕਰ ਰਿਹਾ ਸੀ। ਗਿਰੋਹ ਦੇ ਤਿੰਨ ਮੈਂਬਰਾਂ ਨੂੰ ਕਾਬੂ ਕਰਕੇ 14 ਪਿਸਤੌਲ ਬਰਾਮਦ ਕੀਤੇ ਹਨ। ਹਥਿਆਰ ਬਣਾਉਣ ਵਾਲੇ ਨੂੰ ਵੀ ਕਾਬੂ ਕਰ ਲਿਆ ਗਿਆ। ਇਨ੍ਹਾਂ ਹਥਿਆਰਾਂ ਨਾਲ ਪੰਜਾਬ ਵਿੱਚ ਵੱਡੇ ਅਪਰਾਧ ਕੀਤੇ ਜਾਣੇ ਸਨ। ਇਸ ਤੋਂ ਪਹਿਲਾਂ ਹੀ ਪੁਲਿਸ ਨੇ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕੀਤਾ। ਪੁਲਿਸ ਨੇ ਤਿੰਨਾਂ ਦਾ ਰਿਮਾਂਡ ਹਾਸਲ ਕਰਕੇ ਉਨ੍ਹਾਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।
ਜਾਣਕਾਰੀ ਦਿੰਦਿਆ ਐਸਐਸਪੀ ਅਮਨੀਤ ਕੌਂਡਲ ਨੇ ਦੱਸਿਆ ਕਿ ਪੁਲੀਸ ਪਾਰਟੀ ਆਈਟੀਆਈ ਸਮਰਾਲਾ ਨੇੜੇ ਮੌਜੂਦ ਸੀ ਅਤੇ 29 ਜਨਵਰੀ ਨੂੰ ਮਾਛੀਵਾੜਾ ਸਾਹਿਬ ਵੱਲੋਂ ਆ ਰਹੇ ਇੱਕ ਨੌਜਵਾਨ ਨੂੰ ਸ਼ੱਕ ਦੇ ਆਧਾਰ ’ਤੇ ਰੋਕਿਆ ਗਿਆ। ਉਸ ਦੀ ਪਛਾਣ ਸਤਨਾਮ ਸਿੰਘ ਧਾਲੀਵਾਲ ਵਾਸੀ ਨਾਲਾਗੜ੍ਹ, ਜ਼ਿਲ੍ਹਾ ਸੋਲਨ (ਹਿਮਾਚਲ ਪ੍ਰਦੇਸ਼) ਵਜੋਂ ਹੋਈ ਹੈ। ਉਸ ਦੇ ਕਬਜ਼ੇ ਵਿੱਚੋਂ ਇੱਕ ਦੇਸੀ ਪਿਸਤੌਲ ਅਤੇ ਇੱਕ ਕਾਰਤੂਸ ਬਰਾਮਦ ਹੋਇਆ ਹੈ। ਐਸਐਸਪੀ ਨੇ ਅੱਗੇ ਦੱਸਿਆ ਕਿ ਸਤਨਾਮ ਤੋਂ ਪੁੱਛਗਿੱਛ ਦੌਰਾਨ
ਪਤਾ ਲੱਗਾ ਕਿ ਉਹ ਇਕਬਾਲ ਸਿੰਘ ਵਾਸੀ ਗੰਧਵਾਨੀ ਜ਼ਿਲ੍ਹਾ ਧਾਰ (ਮੱਧ ਪ੍ਰਦੇਸ਼) ਤੋਂ ਹਥਿਆਰ ਲੈ ਕੇ ਆਇਆ ਸੀ। ਜਿਸ ਤੋਂ ਬਾਅਦ ਮਾਮਲੇ ਵਿਚ ਇਕਬਾਲ ਸਿੰਘ ਦਾ ਨਾਂ ਲਿਆ ਗਿਆ ਅਤੇ ਇਕ ਵਿਸ਼ੇਸ਼ ਟੀਮ ਮੱਧ ਪ੍ਰਦੇਸ਼ ਭੇਜੀ ਗਈ।