ਪੱਤਰਕਾਰਾਂ ਦੀਆਂ ਸਮੱਸਿਆਵਾਂ ਨੂੰ ਲੈਕੇ ਪੰਜਾਬ ਚੰਡੀਗੜ੍ਹ ਜਰਨਲਿਸਟ ਯੂਨੀਅਨ ਨੇ ਕੀਤਾ ਵਿਚਾਰ ਵਟਾਂਦਰਾ
ਲੁਧਿਆਣਾ, 6 ਜੁਲਾਈ : ਪੰਜਾਬ ਚੰਡੀਗੜ੍ਹ ਜਰਨਲਿਸਟ ਯੂਨੀਅਨ ਦੀ ਅਹਿਮ ਮੀਟਿੰਗ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਸੁਖਦੇਵ ਭਵਨ ਵਿਖੇ ਯੂਨੀਅਨ ਦੇ ਪੰਜਾਬ ਪ੍ਰਧਾਨ ਬਲਬੀਰ ਜੰਡੂ, ਇੰਡੀਅਨ ਜਰਨਲਿਸਟ ਯੂਨੀਅਨ ਦੇ ਸਕੱਤਰ ਜਨਰਲ ਅਤੇ ਪੰਜਾਬ ਚੰਡੀਗੜ੍ਹ ਜਰਨਲਿਸਟ ਯੂਨੀਅਨ ਦੇ ਕੌਮੀ ਸਕਤੱਰ ਬਲਵਿੰਦਰ ਜੰਮੂ ਤੇ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਜੈ ਸਿੰਘ ਛਿੱਬਰ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਪੱਤਰਕਾਰ ਭਾਈਚਾਰੇ ਨੂੰ ਆ ਰਹੀਆਂ ਮੁਸ਼ਕਿਲਾਂ ‘ਤੇ ਵਿਚਾਰ ਵਟਾਂਦਰਾ ਕੀਤਾ ਗਿਆ।
ਮੀਟਿੰਗ ਦੌਰਾਨ ਪੱਤਰਕਾਰਾਂ ਨੇ ਸਰਕਾਰ ਵਲੋਂ ਅਧਿਕਾਰਤ ਪੱਤਰਕਾਰਾਂ ਨੂੰ ਦਿੱਤੀ ਜਾਣ ਵਾਲੀ ਰੇਲ ਸਫ਼ਰ ਦੀ ਸਹੂਲਤ ਨੂੰ ਮੁੜ ਚਾਲੂ ਕਰਵਾਉਣ ਲਈ ਇੱਕ ਵਫਦ ਜਲਦ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੂੰ ਮੰਗ ਪੱਤਰ ਦਿੱਤਾ ਜਾਵੇ। ਇਸ ਤੋਂ ਪੱਤਰਕਾਰਾਂ ਨੇ ਇੱਕ ਇੱਕ ਤੋਂ ਬਾਅਦ ਪੱਤਰਕਾਰਾਂ ਨੂੰ ਆ ਰਹੀਆਂ ਸਮੱਸਿਆ ਜਿਵੇਂ ਯੈੱਲੋ ਕਾਰਡ, ਟੋਲ ਟੈਕਸ ਤੇ ਸਰਬੱਤ ਬੀਮਾ ਯੋਜਨਾ ਬਾਰੇ ਵਿਚਾਰਾਂ ਕੀਤੀਆਂ ਗਈਆਂ ਅਤੇ ਇਹਨਾਂ ਸਮੱਸਿਆਵਾਂ ਨੂੰ ਲੈਕੇ ਜਲਦ ਹੀ ਪੰਜਾਬ ਸਰਕਾਰ ਨੂੰ ਵਫਦ ਮਿਲ ਕੇ ਮੰਗ ਪੱਤਰ ਦੇਵੇਗਾ।
ਮੀਟਿੰਗ ਦੌਰਾਨ ਪੰਜਾਬ ਜਰਨਲਿਸਟ ਯੂਨੀਅਨ ਨੇ ਲੁਧਿਆਣਾ ਇਕਾਈ ਦਾ ਗਠਨ ਕੀਤਾ ਗਿਆ। ਜਿਸ ਵਿੱਚ ਸਰਵਸੰਮਤੀ ਨਾਲ ਗਗਨਦੀਪ ਅਰੋੜਾ ਨੂੰ ਪ੍ਰਧਾਨ ਬਣਾਇਆ ਗਿਆ ਅਤੇ ਚੇਅਰਮੈਨ ਰਾਜੀਵ ਸ਼ਰਮਾ, ਸਰਪਰਸਤ ਗੁਰਿੰਦਰ ਸਿੰਘ, ਸੀਨੀਅਰ ਉਪ ਪ੍ਰਧਾਨ ਵਰਿੰਦਰ ਰਾਣਾ, ਨਖਿਲ ਭਾਰਦਵਾਜ ਤੇ ਹਿਮਾਂਸ਼ੂ ਮਹਾਜਨ, ਉਪ ਪ੍ਰਧਾਨ ਰਾਜ ਗਹਿਲੋਤ, ਜਰਨਲ ਸਕੱਤਰ ਸਤਵਿੰਦਰ ਸ਼ਰਮਾ, ਕੈਸ਼ੀਅਰ ਵਿਕਾਸ ਮਲਹੋਤਰਾ, ਸਕੱਤਰ ਗੌਰਵ ਮਹਿੰਦਰੂ, ਸਨਮਜੀਤ ਭੱਲਾ ਤੇ ਅਮਿਤ ਕੁਮਾਰ ਨੂੰ ਬਣਾਇਆ ਗਿਆ।