ਗਣਤੰਤਰ ਦਿਵਸ ਮੌਕੇ ਕਰਤੱਵਿਆ ਪਥ ‘ਤੇ 2 ਸਾਲ ਬਾਅਦ ਪਰੇਡ ਵਿੱਚ ਪੰਜਾਬ ਦੀ ਝਾਕੀ ਪੇਸ਼ ਕੀਤੀ ਗਈ। ਪੰਜਾਬ ਦੀ ਖੇਤੀ ਤੋਂ ਲੈ ਕੇ ਫੁਲਕਾਰੀ ਤੱਕ, ਹਰ ਚੀਜ਼ ਨੂੰ ਝਾਕੀ ਵਿੱਚ ਜਗ੍ਹਾ ਦਿੱਤੀ ਗਈ। ਇਹ ਝਾਕੀ ਲਗਭਗ 21 ਦਿਨਾਂ ਦੀ ਸਖ਼ਤ ਮਿਹਨਤ ਤੋਂ ਬਾਅਦ ਤਿਆਰ ਕੀਤੀ ਗਈ ਸੀ। ਇਸ ਵਿੱਚ ਸੂਫ਼ੀ ਸੰਤ ਬਾਬਾ ਸ਼ੇਖ ਫਰੀਦ ਜੀ ਦੀ ਤਸਵੀਰ ਵੀ ਹੈ। ਪੰਜਾਬ ਮੁੱਖ ਤੌਰ ‘ਤੇ ਇੱਕ ਖੇਤੀਬਾੜੀ ਪ੍ਰਧਾਨ ਸੂਬਾ ਹੈ ਅਤੇ ਇਸ ਲਈ ਝਾਕੀ ਵਿੱਚ ਬਲਦਾਂ ਦਾ ਇੱਕ ਜੋੜਾ ਪ੍ਰਦਰਸ਼ਿਤ ਕੀਤਾ ਗਿਆ ਸੀ।