ਹੁਣ ਭਰਾ ਨੇ ਕੀਤਾ ਸਸਕਾਰ ਕਰਨ ਤੋਂ ਇਨਕਾਰ, ਕਿਹਾ ਗਾਇਕ ਬੁੱਗਾ ਖ਼ਿਲਾਫ਼ ਦਰਜ ਹੋਵੇ ਐਫਆਈਆਰ
ਦਿ ਸਿਟੀ ਹੈਡਲਾਈਨ
ਲੁਧਿਆਣਾ, 7 ਜਨਵਰੀ
ਪੰਜਾਬੀ ਗਾਇਕ ਸਤਵਿੰਦਰ ਬੁੱਗਾ ਅਤੇ ਉਸ ਦੇ ਭਰਾ ਦਵਿੰਦਰ ਸਿੰਘ ਭੋਲਾ ਵਾਸੀ ਪਿੰਡ ਮੁਕਾਰੋਪੁਰ ਵਿਚਕਾਰ ਜ਼ਮੀਨੀ ਵਿਵਾਦ ਨੂੰ ਲੈ ਕੇ ਚੱਲ ਰਹੇ ਝਗੜੇ ਦੌਰਾਨ ਪਿਛਲੇ ਮਹੀਨੇ 23 ਦਸੰਬਰ ਨੂੰ ਗਾਇਕ ਦੀ ਭਰਜਾਈ ਅਮਰਜੀਤ ਕੌਰ ਦਾ ਕਤਲ ਕਰ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਇਸ ਮਾਮਲੇ ਨੇ ਜ਼ੋਰ ਫੜ ਲਿਆ। ਹਾਈਕੋਰਟ ਦੇ ਹੁਕਮਾਂ ’ਤੇ ਡਾਕਟਰਾਂ ਦੀ ਟੀਮ ਨੇ ਫਤਿਹਗੜ੍ਹ ਸਾਹਿਬ ਦੇ ਸਿਵਲ ਹਸਪਤਾਲ ’ਚ ਅਮਰਜੀਤ ਕੌਰ ਦਾ ਪੋਸਟਮਾਰਟਮ ਕੀਤਾ। ਪਰ ਪੋਸਟਮਾਰਟਮ ਤੋਂ ਬਾਅਦ ਸਤਵਿੰਦਰ ਦੇ ਭਰਾ ਦਵਿੰਦਰ ਨੇ ਪਤਨੀ ਦਾ ਅੰਤਿਮ ਸੰਸਕਾਰ ਕਰਨ ਤੋਂ ਇਨਕਾਰ ਕਰ ਦਿੱਤਾ। ਗਾਇਕ ਬੁੱਗਾ ਖ਼ਿਲਾਫ਼ ਐਫਆਈਆਰ ਦਰਜ ਕਰਨ ਦੀ ਮੰਗ ਕੀਤੀ ਗਈ। ਪੁਲਿਸ ਨੇ ਧਾਰਾ 174 ਤਹਿਤ ਕਾਰਵਾਈ ਕੀਤੀ ਹੈ। ਦਵਿੰਦਰ ਸਿੰਘ ਇਸ ਤੋਂ ਸੰਤੁਸ਼ਟ ਨਹੀਂ ਹਨ ਗਾਇਕ ਬੁੱਗਾ ਭਰਾ ਦਵਿੰਦਰ ਸਿੰਘ ਨੇ ਦੋਸ਼ ਲਾਇਆ ਕਿ ਉਸ ਦੇ ਭਰਾ ਦੀ ਸਰਕਾਰ ਦੇ ਉੱਚ ਅਧਿਕਾਰੀਆਂ ਤੱਕ ਪਹੁੰਚ ਸੀ। ਇਸ ਤੋਂ ਪਹਿਲਾਂ 23 ਦਸੰਬਰ ਨੂੰ ਉਸ ਦੀ ਮੌਤ ਤੋਂ ਬਾਅਦ ਉਸ ਦੀ ਪਤਨੀ ਦੀ ਲਾਸ਼ ਨੂੰ ਹਸਪਤਾਲ ਵਿਚ ਰੱਖਣ ਦੀ ਇਜਾਜ਼ਤ ਵੀ ਨਹੀਂ ਦਿੱਤੀ ਗਈ ਸੀ। ਪੁਲੀਸ ਨੇ ਜ਼ਬਰਦਸਤੀ ਲਾਸ਼ ਉਨ੍ਹਾਂ ਦੇ ਹਵਾਲੇ ਕਰ ਦਿੱਤੀ। ਜਿਸ ਤੋਂ ਬਾਅਦ ਹਾਈਕੋਰਟ ਦਾ ਸਹਾਰਾ ਲਿਆ ਗਿਆ। ਹੁਣ ਹਾਈ ਕੋਰਟ ਦੇ ਹੁਕਮਾਂ ’ਤੇ ਪੋਸਟਮਾਰਟਮ ਕੀਤਾ ਗਿਆ ਹੈ। ਪਰ ਧਾਰਾ 174 ਤਹਿਤ ਕਾਰਵਾਈ ਕੀਤੀ ਗਈ ਹੈ। ਇਸ ਦੇ ਖਿਲਾਫ ਹਾਈਕੋਰਟ ਵੀ ਜਾਣਗੇ। ਮਾਮਲੇ ਦੀ ਜਾਂਚ ਕਰ ਰਹੇ ਪੁਲੀਸ ਅਧਿਕਾਰੀ ਬਲਵਿੰਦਰ ਸਿੰਘ ਨੇ ਦੱਸਿਆ ਕਿ ਪੋਸਟਮਾਰਟਮ ਦੀ ਰਿਪੋਰਟ ਆਉਣੀ ਅਜੇ ਬਾਕੀ ਹੈ। ਮੌਤ ਦੇ ਅਸਲ ਕਾਰਨਾਂ ਦਾ ਪਤਾ ਪੋਸਟਮਾਰਟਮ ਦੀ ਰਿਪੋਰਟ ਵਿੱਚ ਆਵੇਗਾ। ਰਿਪੋਰਟ ਦੇ ਤੱਥਾਂ ਦੇ ਆਧਾਰ ’ਤੇ ਬਣਦੀ ਕਾਰਵਾਈ ਕੀਤੀ ਜਾਵੇਗੀ।