ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪ੍ਰੈਕਟਿਸ ਕਰ ਰਹੇ ਇੱਕ ਵਕੀਲ ਨੇ ਪੰਜਾਬੀ ਗਾਇਕਾ ਜੈਸਮੀਨ ਕੌਰ ਉਰਫ਼ ਜੈਸਮੀਨ ਸੈਂਡਲਾਸ ਖ਼ਿਲਾਫ਼ ਜਲੰਧਰ ਦੇ ਕਮਿਸ਼ਨਰੇਟ ਪੁਲਿਸ ਨੂੰ ਲਿਖਤੀ ਸ਼ਿਕਾਇਤ ਭੇਜੀ ਹੈ। ਜਿਸ ਵਿੱਚ ਉਸਨੇ ਇੱਕ ਗੀਤ ਦਾ ਜ਼ਿਕਰ ਕੀਤਾ ਹੈ।
ਸ਼ਿਕਾਇਤਕਰਤਾ ਵਕੀਲ ਡਾ. ਸੁਨੀਲ ਮਲਹਨ ਨੇ ਕਿਹਾ ਪੰਜਾਬੀ ਗਾਇਕਾ ਜੈਸਮੀਨ ਸੈਂਡਲਸ ਦਾ ਇੱਕ ਗੀਤ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ ਜਿਸ ਵਿੱਚ ਉਹ ਅਸ਼ਲੀਲ ਭਾਸ਼ਾ ਦੀ ਵਰਤੋਂ ਕਰ ਰਹੀ ਹੈ। ਜਦੋਂ ਉਕਤ ਵੀਡੀਓ ਵਕੀਲ ਡਾ. ਸੁਨੀਲ ਮਲਹਨ ਤੱਕ ਪਹੁੰਚੀ ਤਾਂ ਉਨ੍ਹਾਂ ਨੇ ਇਸ ਮਾਮਲੇ ਦੀ ਸ਼ਿਕਾਇਤ ਜਲੰਧਰ ਪੁਲਿਸ ਕਮਿਸ਼ਨਰ ਅਤੇ ਪੰਜਾਬ ਪੁਲਿਸ ਦੇ ਡੀਜੀਪੀ ਨੂੰ ਭੇਜ ਦਿੱਤੀ।
ਪ੍ਰਾਪਤ ਜਾਣਕਾਰੀ ਅਨੁਸਾਰ ਇਹ ਸ਼ਿਕਾਇਤ 7 ਫਰਵਰੀ ਨੂੰ ਪੁਲਿਸ ਨੂੰ ਭੇਜੀ ਗਈ ਸੀ। ਹਾਲਾਂਕਿ, ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ। ਪਰ ਅੱਜ ਯਾਨੀ ਬੁੱਧਵਾਰ ਨੂੰ ਜਦੋਂ ਸ਼ਿਕਾਇਤ ਦੀ ਕਾਪੀ ਵਾਇਰਲ ਹੋਈ ਤਾਂ ਇਹ ਖ਼ਬਰ ਸਾਹਮਣੇ ਆਈ। ਸ਼ਿਕਾਇਤ ਵਿੱਚ ਵਕੀਲ ਮਲਹਾਨ ਨੇ ਕਿਹਾ ਕਿ ਜਦੋਂ ਉਕਤ ਵੀਡੀਓ ਉਨ੍ਹਾਂ ਤੱਕ ਪਹੁੰਚੀ ਤਾਂ ਉਨ੍ਹਾਂ ਨੇ ਸ਼ਿਕਾਇਤ ਵਿੱਚ ਲਿੰਕ ਦਾ ਜ਼ਿਕਰ ਕੀਤਾ ਅਤੇ ਇਸਨੂੰ ਪੁਲਿਸ ਨੂੰ ਭੇਜ ਦਿੱਤਾ। ਵਕੀਲ ਨੇ ਕਿਹਾ ਕਿ ਫਿਲਹਾਲ ਇਸ ਮਾਮਲੇ ਵਿੱਚ ਜੈਸਮੀਨ ਵਿਰੁੱਧ ਕੋਈ ਕਾਰਵਾਈ ਨਹੀਂ ਕੀਤੀ ਗਈ ਹੈ।
ਐਡਵੋਕੇਟ ਡਾ. ਸੁਨੀਲ ਮਲਹਨ ਨੇ ਕਿਹਾ ਕਿ ਗੀਤ ਵਿੱਚ ਵਰਤੇ ਗਏ ਸ਼ਬਦ ਸਮਾਜ ਨੂੰ ਗਲਤ ਰਸਤੇ ‘ਤੇ ਲੈ ਜਾਂਦੇ ਹਨ। ਜਿਸ ਦੇ ਚਲਦਿਆਂ ਪੰਜਾਬੀ ਗਾਇਕਾ ਜੈਸਮੀਨ ਸੈਂਡਲਸ ਅਤੇ ਉਸਦੇ ਮੈਨੇਜਰ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਫਿਲਹਾਲ ਮਾਮਲੇ ਦੀ ਸ਼ਿਕਾਇਤ ਸਬੰਧੀ ਪੁਲਿਸ ਜਾਂਚ ਜਾਰੀ ਹੈ।