ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਅਸਤੀਫੇ ‘ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਬਿਆਨ ਸਾਹਮਣੇ ਆਇਆ ਹੈ। ਭਗਵੰਤ ਮਾਨ ਗਿਆਨੀ ਹਰਪ੍ਰੀਤ ਸਿੰਘ ਦੇ ਹੱਕ ‘ਚ ਬੋਲੇ ਹਨ ਅਤੇ ਉਨ੍ਹਾਂ ਨੇ ਕਿਹਾ ਮਾਨ ਸਰਕਾਰ ਵਿਰਸਾ ਸਿੰਘ ਵਲਟੋਹਾ ਖਿਲਾਫ਼ ਸਖ਼ਤ ਕਾਰਵਾਈ ਕਰੇਗੀ। ਮੁਖ ਮੰਤਰੀ ਭਗਵੰਤ ਮਾਨ ਨੇ ਅਕਾਲੀ ਦਲ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਵਲਟੋਹਾ ਨੇ ਇੱਕ ਪਰਿਵਾਰ ਦੀ ਵਫ਼ਾਦਾਰੀ ਨਿਭਾਉਣ ਲਈ ਕਈਆਂ ਦੇ ਦਿਲ ਦੁਖਾਏ ਹਨ।
ਵਲਟੋਹਾ ਵੱਲੋਂ ਗਿਆਨੀ ਹਰਪ੍ਰੀਤ ਸਿੰਘ ‘ਤੇ ਲਗਾਏ ਗਏ ਦੋਸ਼ਾਂ ਨੂੰ ਠੁਕਰਾਉਂਦਿਆਂ CM ਮਾਨ ਨੇ ਕਿਹਾ ਕਿ ਤਖ਼ਤ ਸਾਹਿਬ ਦੇ ਜਥੇਦਾਰ ਭਾਈ ਹਰਪ੍ਰੀਤ ਸਿੰਘ ‘ਤੇ ਬੇਬੁਨਿਆਦ ਦੋਸ਼ ਲਾਏ ਜਾ ਰਹੇ ਹਨ। ਇਹ ਬਹੁਤ ਹੀ ਨਿੰਦਣਯੋਗ ਘਟਨਾ ਹੈ ਕਿ ਲੋਕਾਂ ਨੂੰ ਉਨ੍ਹਾਂ ਦੇ ਘਰ ਜਾ ਕੇ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਇਸ ਦੇ ਹੀ ਉਨ੍ਹਾਂ ਨੇ ਕਿਹਾ ਕਿ ਪਰਿਵਾਰ ਬਾਰੇ ਕਿਸੇ ਵੀ ਸਿਆਸੀ ਆਗੂ ਦੀ ਧਮਕੀ ਅਤੇ ਚਰਿੱਤਰ ਹੱਤਿਆ ਨੂੰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਜੇਕਰ ਇਸ ਸਬੰਧੀ ਕੋਈ ਸ਼ਿਕਾਇਤ ਸਾਡੇ ਕੋਲ ਆਉਂਦੀ ਹੈ ਤਾਂ ਸਾਡੀ ਸਰਕਾਰ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕਰਾਂਗੇ।