Tuesday, November 5, 2024
spot_img

ਗੁਰਦਾਸਪੁਰ ਅਤੇ ਪਠਾਨਕੋਟ ਲਈ ਇਤਿਹਾਸਕ ਮੌਕਾ, ਸਰਹੱਦੀ ਵਾਸੀਆਂ ਨੇ 1854 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ਕਰਨ ਲਈ ਪੰਜਾਬ ਸਰਕਾਰ ਦਾ ਕੀਤਾ ਧੰਨਵਾਦ

Must read

ਗੁਰਦਾਸਪੁਰ : ਪੰਜਾਬ ਵਿੱਚ ਵਿਕਾਸ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਸਰਹੱਦੀ ਜ਼ਿਲ੍ਹਿਆਂ ਦੇ ਵਾਸੀਆਂ ਨੇ ਅੱਜ ਦੀ ਵਿਕਾਸ ਕ੍ਰਾਂਤੀ ਰੈਲੀ ਨੂੰ ਲੋਕ ਸਭਾ ਹਲਕਾ ਗੁਰਦਾਸਪੁਰ ਲਈ ਇਤਿਹਾਸਕ ਮੌਕਾ ਕਰਾਰ ਦਿੱਤਾ।

ਗੁਰਦਾਸਪੁਰ ਦੇ ਦਿਲਬਾਗ ਸਿੰਘ ਨੇ ਅੱਜ ਗੁਰਦਾਸਪੁਰ ਵਿਖੇ 1854 ਕਰੋੜ ਰੁਪਏ ਦੇ ਵੱਖ-ਵੱਖ ਪ੍ਰੋਜੈਕਟਾਂ ਦੀ ਸ਼ੁਰੂਆਤ ਕਰਨ ਲਈ ਪੰਜਾਬ ਸਰਕਾਰ ਦਾ ਸ਼ੁਕਰਗੁਜ਼ਾਰ ਕੀਤਾ। ਉਨ੍ਹਾਂ ਕਿਹਾ ਕਿ ਦੂਰਅੰਦੇਸ਼ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸੂਬੇ ਦੀ ਤਰੱਕੀ ਵੱਲ ਅਹਿਮ ਕਦਮ ਚੁੱਕੇ ਹਨ।

ਲੋਕ ਸਭਾ ਹਲਕਾ ਗੁਰਦਾਸਪੁਰ ਲਈ ਅੱਜ ਦੇ ਦਿਨ ਨੂੰ ਯਾਦਗਾਰੀ ਦਿਨ ਕਰਾਰ ਦਿੰਦਿਆਂ ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਲੁਭਾਇਆ ਮਸੀਹ ਨੇ ਕਿਹਾ ਕਿ ਜਿਸ ਤਰ੍ਹਾਂ ਕਰੋੜਾਂ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ਹੋਈ ਹੈ, ਉਸ ਨਾਲ ਪੰਜਾਬ ਸਰਕਾਰ ਇਸ ਖੇਤਰ ਲਈ ਨਵੇਂ ਅਤੇ ਪ੍ਰਗਤੀਸ਼ੀਲ ਦੌਰ ਦੀ ਸ਼ੁਰੂਆਤ ਕਰ ਰਹੀ ਹੈ।

ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਨੂੰ ਹੱਲ ਕਰਨ ਲਈ ਪੰਜਾਬ ਸਰਕਾਰ ਦੀ ਸ਼ਲਾਘਾ ਕਰਦਿਆਂ ਗੁਰਦਾਸਪੁਰ ਤੋਂ ਮਾਨ ਸਿੰਘ ਨੇ ਕਿਹਾ ਕਿ ਗੁਰਦਾਸਪੁਰ ਵਿੱਚ ਨਵਾਂ ਬੱਸ ਅੱਡਾ ਬਣਾਉਣਾ ਸਮੇਂ ਦੀ ਲੋੜ ਹੈ ਅਤੇ ਇਸ ਨਾਲ ਲੋਕਾਂ ਦੀ ਟ੍ਰੈਫਿਕ ਸਮੱਸਿਆ ਦੂਰ ਹੋਵੇਗੀ ਅਤੇ ਲੋਕਾਂ ਨੂੰ ਆਵਾਜਾਈ ਵਿੱਚ ਆਸਾਨੀ ਹੋਵੇਗੀ।

ਸੁਰਿੰਦਰ ਸਿੰਘ ਨੇ ਮਹਾਨ ਯੋਧੇ ਬਾਬਾ ਬੰਦਾ ਸਿੰਘ ਬਹਾਦਰ ਦੇ ਸਤਿਕਾਰ ਵਿੱਚ ਉਨ੍ਹਾਂ ਦੇ ਨਾਮ ਉੱਤੇ ਨਵਾਂ ਬੱਸ ਸਟੈਂਡ ਬਣਾਉਣ ਦੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਬਾਬਾ ਜੀ ਦੇ ਗੁਰਦਾਸਪੁਰ ਦੀ ਧਰਤੀ ਨਾਲ ਡੂੰਘੇ ਰਿਸ਼ਤੇ ਦਾ ਜ਼ਿਕਰ ਕੀਤਾ।  ਉਨ੍ਹਾਂ ਨੇ ਲੋਕਾਂ ਨੂੰ ਦਿੱਤੇ ਇਸ ਤੋਹਫੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ।

ਮੁਜਰਾਜਪੁਰ ਤੋਂ ਰਿੰਕੂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਦੀਨਾਨਗਰ ਵਿਖੇ 6.60 ਕਰੋੜ ਰੁਪਏ ਦੀ ਲਾਗਤ ਨਾਲ ਨਵਾਂ ਤਹਿਸੀਲ ਕੰਪਲੈਕਸ ਤਿਆਰ ਕੀਤਾ ਗਿਆ ਹੈ, ਜਿਸ ਵਿੱਚ ਸਾਰੇ ਤਹਿਸੀਲ ਪੱਧਰੀ ਦਫ਼ਤਰ ਇੱਕੋ ਛੱਤ ਹੇਠ ਲੋਕਾਂ ਦੀ ਸੇਵਾ ਕਰਨਗੇ।  ਇਸ ਦੇ ਨਾਲ ਹੀ ਦੀਨਾਨਗਰ ਵਿਖੇ 2.36 ਕਰੋੜ ਰੁਪਏ ਦੀ ਲਾਗਤ ਨਾਲ ਸਬ-ਤਹਿਸੀਲ ਦਾ ਨਵਾਂ ਦਫ਼ਤਰ ਵੀ ਬਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਅਸੀਂ ਇਨ੍ਹਾਂ ਵਿਕਾਸ ਪ੍ਰੋਜੈਕਟਾਂ ਲਈ ਪੰਜਾਬ ਸਰਕਾਰ ਦਾ ਧੰਨਵਾਦ ਕਰਦੇ ਹਾਂ, ਜਿਸ ਨਾਲ ਗੁਰਦਾਸਪੁਰ ‘ਤੇ ਵਿਕਾਸ ਕ੍ਰਾਂਤੀ ਦਾ ਪਰਿਵਰਤਨਸ਼ੀਲ ਪ੍ਰਭਾਵ ਪਵੇਗਾ ਅਤੇ ਜ਼ਿਲ੍ਹੇ ਨੂੰ ਨਵੀਆਂ ਬੁਲੰਦੀਆਂ ‘ਤੇ ਪਹੁੰਚਾਇਆ ਜਾਵੇਗਾ।

ਹੀਰਾਂ ਤੋਂ ਨਿਰਮਲ ਸਿੰਘ ਨੇ ਦੱਸਿਆ ਕਿ ਸਰਹੱਦੀ ਜ਼ਿਲ੍ਹਾ ਹੋਣ ਕਰਕੇ ਗੁਰਦਾਸਪੁਰ ਵਿਕਾਸ ਪੱਖੋਂ ਕਾਫੀ ਪਛੜ ਗਿਆ ਹੈ।  ਉਂਜ, ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਵਿਕਾਸ ਕ੍ਰਾਂਤੀ ਦੀ ਬਦੌਲਤ ਸਾਡਾ ਜ਼ਿਲ੍ਹਾ ਹੁਣ ਨਵੀਆਂ ਉਚਾਈਆਂ ਨੂੰ ਛੂਹਣ ਲਈ ਤਿਆਰ ਹੈ।  ਗੁਰਦਾਸਪੁਰ ਵਿੱਚ ਅੱਜ 1854 ਕਰੋੜ ਰੁਪਏ ਦੀ ਲਾਗਤ ਵਾਲੇ ਵਿਕਾਸ ਪ੍ਰੋਜੈਕਟ ਦੀ ਸ਼ੁਰੂਆਤ ਨਾਲ ਜ਼ਿਲ੍ਹੇ ਦੇ ਵਿਕਾਸ ਦੇ ਇੱਕ ਨਵੇਂ ਅਧਿਆਏ ਦੀ ਸ਼ੁਰੂਆਤ ਹੋਈ ਹੈ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article