Sunday, December 22, 2024
spot_img

ਗੁਰਦਾਸਪੁਰ : ਤੇਜ਼ ਰਫ਼ਤਾਰ ਕਾਰ ਦੀ ਚਪੇਟ ‘ਚ ਆਉਣ ਨਾਲ ਵਾਪਰਿਆ ਦਰਦਨਾਕ ਹਾਦਸਾ, ਮਾਂ ਅਤੇ ਪੁੱਤ ਦੀ ਹੋਈ ਮੌ ਤ

Must read

ਜ਼ਿਲ੍ਹਾ ਗੁਰਦਾਸਪੁਰ ਦੇ ਪੁਲਿਸ ਥਾਣਾ ਬਹਿਰਾਮਪੁਰ ਅਧੀਨ ਪੈਂਦੇ ਪਿੰਡ ਨੀਵਾਂ ਧਕਾਲਾ ਵਿਖੇ ਅੱਜ ਯਾਨੀ ਐਤਵਾਰ ਦੀ ਸ਼ਾਮ ਅਚਾਨਕ ਇੱਕ ਤੇਜ਼ ਰਫ਼ਤਾਰ ਗੱਡੀ ਨੇ ਮੋਟਰਸਾਈਕਲ ‘ਤੇ ਜਾ ਰਹੇ ਪਰਿਵਾਰ ਨੂੰ ਟੱਕਰ ਮਾਰ ਦਿੱਤੀ। ਜਿਸ ਕਾਰਨ ਮਾਂ ਪੁੱਤ ਦੀ ਮੌਕੇ ‘ਤੇ ਮੌਤ ਹੋ ਗਈ ਜਦਕਿ ਇੱਕ ਮੋਟਰਸਾਈਕਲ ‘ਤੇ ਸਵਾਰ ਇੱਕ ਹੋਰ ਨੌਜਵਾਨ ਜ਼ਖਮੀ ਹੋ ਗਿਆ।

ਮਿਲੀ ਜਾਣਕਾਰੀ ਅਨੁਸਾਰ ਦੋ ਨੌਜਵਾਨ ਅਤੇ ਉਨ੍ਹਾਂ ਦੀ ਮਾਂ ਮੋਟਰਸਾਈਕਲ ‘ਤੇ ‌ਸਵਾਰ ਹੋ ਕੇ ਕਿਸੇ ਰਿਸ਼ਤੇਦਾਰ ਕੋਲ ਜਾ ਰਹੇ ਸਨ। ਜਿਨ੍ਹਾਂ ਨੂੰ ਤੇਜ਼ ਰਫਤਾਰ ਕਾਰ ਨੇ ਆਪਣੀ ਲਪੇਟ ਚ ਲੈ ਲਿਆ ਜਿਸ ਨਾਲ ਮਹਿਲਾ ਦੀ ਮੌਕੇ ਤੇ ਮੌਤ ਹੋ ਗਈ ਤੇ ਮੋਟਰਸਾਈਕਲ ਸਵਾਰ ਦੋਨੋਂ ਲੜਕੇ ਗੰਭੀਰ ਰੂਪ ਚ ਜਖਮੀ ਹੋ ਗਏ। ਜਿਨਾਂ ਵਿੱਚੋਂ ਇੱਕ ਨੌਜਵਾਨ ਦੀ ਲਾਜ ਦੌਰਾਨ ਮੌਤ ਹੋਣ ਦੀ ਖਬਰ ਹੈ।

ਮ੍ਰਿਤਕਾਂ ਦੀ ਪਹਿਛਾਣ ਰਜਵੰਤ ਕੌਰ ਵਾਸੀ ਤਾਰਾਗੜ੍ਹ ਅਤੇ ਉਸ ਤੇ ਲੜਕਾ ਲਵਪ੍ਰੀਤ ਸਿੰਘ ਵਜੋਂ ਦੱਸੀ ਗਈ ਹੈ। ਪੁਲਿਸ ਨੇ ਮੌਕੇ ਤੇ ਪਹੁੰਚ ਕੇ ਕਾਰ ਚਾਲਕ ਰਜਤ ਪੁੱਤਰ ਅਸ਼ੋਕ ਕੁਮਾਰ ਵਾਸੀ ਦੋਦਵਾ ਖਿਲਾਫ ਮਾਮਲਾ ਦਰਜ ਕਰਕੇ ਉਸਦੀ ਭਾਲ ਸ਼ੁਰੂ ਕਰ ਦਿੱਤੀ ਹੈ ਕਿਉਂਕਿ ਉਹ ਦੁਰਘਟਨਾ ਤੋਂ ਬਾਅਦ ਮੌਕੇ ਤੋਂ ਫਰਾਰ ਹੋਣ ਵਿੱਚ ਕਾਮਯਾਬ ਹੋ ਗਏ ਸਨ।ਇਲਾਕਾ ਵਾਸੀਆਂ ਨੇ ਦੱਸਿਆ ਕਿ ਇਲਾਕੇ ਅੰਦਰ ਲੋਕ ਬਿਨਾਂ ਕਿਸੇ ਪ੍ਰਵਾਹ ਕੀਤੇ ਟਰੈਫਿਕ ਨਿਯਮਾਂ ਦੀਆਂ ਧੱਜੀਆਂ ਉਡਾਉਂਦੇ ਆਮ ਦੇਖੇ ਜਾ ਸਕਦੇ ਹਨ। ਕਿਉਂਕਿ ਪੁਲਿਸ ਸਿਰਫ ਕਾਗਜ਼ਾ ਤੱਕ ਹੀ ਲੋਕਾਂ ਦੇ ਚਲਾਨ ਕੱਟਣ ਤੱਕ ਸੀਮਤ ਹੈ। ਜਿਸ ਕਾਰਨ ਆਮ ਲੋਕਾਂ ਨੂੰ ਨਿਤ ਦਿਨ ਹਾਦਸਿਆਂ ਦਾ ਸ਼ਿਕਾਰ ਹੋਣਾ ਪੈ ਰਿਹਾ ਹੈ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article