Tuesday, November 5, 2024
spot_img

ਗੁਰਦਾਸਪੁਰ : ਨ*ਸ਼ਾ ਤਸਕਰੀ ਮਾਮਲੇ ‘ਚ ਸਰਪੰਚ ਤੇ ਉਸ ਦਾ ਸਾਥੀ ਗ੍ਰਿਫ਼ਤਾਰ, 4.80 ਲੱਖ ਦੀ ਡਰੱਗ ਮਨੀ ਤੇ ਹੈਰੋਇਨ ਬਰਾਮਦ

Must read

ਗੁਰਦਾਸਪੁਰ ਪੁਲਿਸ ਵੱਲੋਂ ਨਸ਼ਾ ਤਸਕਰ ਸਰਪੰਚ ਅਤੇ ਉਸ ਦੇ ਸਾਥੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਮੁਲਜ਼ਮਾਂ ਕੋਲੋਂ 100 ਗ੍ਰਾਮ ਹੈਰੋਇਨ ਅਤੇ 4.8 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ ਮੁਲਜ਼ਮਾਂ ਨੂੰ ਜਲਦੀ ਹੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਰਿਮਾਂਡ ਦੌਰਾਨ ਖੁਲਾਸੇ ਹੋਣ ਦੀ ਸੰਭਾਵਨਾ ਹੈ।

ਸਟੇਟ ਸਪੈਸ਼ਲ ਅਪਰੇਸ਼ਨ ਸੈੱਲ ਦੇ ਇੰਸਪੈਕਟਰ ਅਮਨਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਗੁਪਤ ਸੂਚਨਾ ਦੇ ਆਧਾਰ ‘ਤੇ ਬਟਾਲਾ-ਕਾਦੀਆ ਰੋਡ ‘ਤੇ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਐਕਟਿਵਾ ‘ਤੇ ਸਵਾਰ ਦੋ ਵਿਅਕਤੀਆਂ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਨ੍ਹਾਂ ਕੋਲੋਂ ਕਰੀਬ 4.8 ਲੱਖ ਰੁਪਏ ਅਤੇ 100 ਗ੍ਰਾਮ ਹੈਰੋਇਨ ਬਰਾਮਦ ਹੋਈ। ਫੜੇ ਗਏ ਵਿਅਕਤੀ ਦੀ ਪਛਾਣ ਲਵਜੀਤ ਸਿੰਘ ਵਜੋਂ ਹੋਈ ਹੈ, ਜੋ ਕਿ ਪਿੰਡ ਗ੍ਰੰਥੀਆਂ ਦਾ ਸਰਪੰਚ ਹੈ ਅਤੇ ਉਸ ਦੇ ਸਾਥੀ ਦੀ ਪਛਾਣ ਸੇਵਕ ਵਜੋਂ ਹੋਈ ਹੈ, ਦੋਵੇਂ ਇੱਕੋ ਪਿੰਡ ਦੇ ਵਸਨੀਕ ਹਨ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article