ਸਾਬਕਾ ਭਾਰਤੀ ਕ੍ਰਿਕਟਰ ਯੁਵਰਾਜ ਸਿੰਘ ਦੇ ਪਿਤਾ ਯੋਗਰਾਜ ਸਿੰਘ ਨੇ ਇੱਕ ਇੰਟਰਵਿਊ ਵਿੱਚ ਅੰਮ੍ਰਿਤ ਛੱਕ ਕੇ ਸਿੰਘ ਸੱਜ ਜਾਣ ਦੀ ਜਾਣਕਾਰੀ ਦਿੱਤੀ ਹੈ। ਯੋਗਰਾਜ ਸਿੰਘ ਹੁਣ ਪੂਰਨ ਰੂਪ ਵਿੱਚ ਅੰਮ੍ਰਿਤਧਾਰੀ ਸਿੰਘ ਬਣ ਗਏ ਹਨ। ਉਨ੍ਹਾਂ ਨੇ ਦੱਸਿਆਂ ਕਿ ਉਹ ਹਮੇਸ਼ਾ ਗੁਰੂਆਂ ਦੇ ਆਦੇਸ਼ਾਂ ‘ਤੇ ਚੱਲਦੇ ਹਨ। ਉਨ੍ਹਾਂ ਕਿਹਾ ਕਿ ਹੁਣ ਦਸਮ ਪਾਤਸ਼ਾਹ ਸਰਬੰਸਦਾਨੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਨੇ ਉਨ੍ਹਾਂ ਨੂੰ ਆਪਣਾ ਪੁੱਤਰ ਬਣਾ ਲਿਆ ਹੈ।
ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਮੇਰੇ ਲਈ ਹਰ ਬੰਦਾ ਰੱਬ ਦਾ ਰੂਪ ਹੈ ਅਤੇ ਮੈਨੂੰ ਸਾਰਿਆਂ ਵਿੱਚ ਰੱਬ ਦਿਖਦਾ ਹੈ।