ਸਾਬਰਮਤੀ ਜੇਲ੍ਹ ਵਿੱਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਭਰਾ ਅਨਮੋਲ ਬਿਸ਼ਨੋਈ ਨੂੰ ਅਮਰੀਕਾ ‘ਚ ਗ੍ਰਿਫਤਾਰ ਕਰ ਲਿਆ ਗਿਆ ਹੈ। ਅਜੇ ਤੱਕ ਅਮਰੀਕਾ ਨੇ ਅਨਮੋਲ ਬਿਸ਼ਨੋਈ ਦੀ ਗ੍ਰਿਫਤਾਰੀ ਬਾਰੇ ਅਧਿਕਾਰਤ ਤੌਰ ‘ਤੇ ਜਾਣਕਾਰੀ ਨਹੀਂ ਦਿੱਤੀ ਹੈ ਪਰ ਭਾਰਤੀ ਜਾਂਚ ਏਜੰਸੀਆਂ ਨਾਲ ਜੁੜੇ ਸੀਨੀਅਰ ਅਧਿਕਾਰੀਆਂ ਨੇ ਇਸ ਦੀ ਪੁਸ਼ਟੀ ਕੀਤੀ ਹੈ।
ਅਨਮੋਲ ਬਿਸ਼ਨੋਈ ਦਾ ਨਾਂ ਇਸ ਸਾਲ ਅਪ੍ਰੈਲ ‘ਚ ਅਭਿਨੇਤਾ ਸਲਮਾਨ ਖਾਨ ਦੇ ਘਰ ਦੇ ਬਾਹਰ ਹੋਈ ਗੋਲੀਬਾਰੀ ਅਤੇ 12 ਅਕਤੂਬਰ ਨੂੰ NCP ਨੇਤਾ ਬਾਬਾ ਸਿੱਦੀਕੀ ਦੀ ਹੱਤਿਆ ‘ਚ ਸਾਹਮਣੇ ਆਇਆ ਸੀ। ਹਾਲ ਹੀ ਵਿੱਚ ਐਨਆਈਏ ਨੇ ਅਨਮੋਲ ਬਿਸ਼ਨੋਈ ਨੂੰ ਵੀ ਮੋਸਟ ਵਾਂਟੇਡ ਘੋਸ਼ਿਤ ਕੀਤਾ ਸੀ ਅਤੇ ਉਸ ਉੱਤੇ 10 ਲੱਖ ਰੁਪਏ ਦੇ ਇਨਾਮ ਦਾ ਐਲਾਨ ਕੀਤਾ ਸੀ।
ਮੂਸੇਵਾਲਾ ਦੀ ਮੌਤ ਤੋਂ ਬਾਅਦ ਅਨਮੋਲ ਲਾਪਤਾ ਹੋ ਗਿਆ ਸੀ ਅਤੇ ਮੰਨਿਆ ਜਾ ਰਿਹਾ ਹੈ ਕਿ ਉਹ ਜਾਅਲੀ ਪਾਸਪੋਰਟ ਰਾਹੀਂ ਭਾਰਤ ਤੋਂ ਭੱਜ ਗਿਆ ਸੀ। ਹਾਲਾਂਕਿ, ਇਹ ਸਪੱਸ਼ਟ ਨਹੀਂ ਹੈ ਕਿ ਉਸ ਨੇ ਕਿਸ ਦੇਸ਼ ’ਚ ਪਨਾਹ ਲਈ ਸੀ, ਕੁੱਝ ਰੀਪੋਰਟਾਂ ਤੋਂ ਪਤਾ ਲਗਦਾ ਹੈ ਕਿ ਉਹ ਕੈਨੇਡਾ ਤੋਂ ਬਿਸ਼ਨੋਈ ਗੈਂਗ ਦੇ ਮਾਮਲਿਆਂ ਦਾ ਪ੍ਰਬੰਧਨ ਕਰ ਰਿਹਾ ਸੀ।