Monday, January 20, 2025
spot_img

ਗੈਂਗਸਟਰ ਵਿੱਕੀ ਗੌਂਡਰ ਦਾ ਸਾਥੀ ਨਵੀਨ ਸੈਣੀ ਗ੍ਰਿਫ਼ਤਾਰ

Must read

ਜਲੰਧਰ, 15 ਮਈ 2024 – ਜਲੰਧਰ ‘ਚ ਪੁਲਿਸ ਨੇ ਵਿੱਕੀ ਗੌਂਡਰ ਗੈਂਗ ਦੇ ਮੁੱਖ ਸਰਗਨਾ ਨਵੀਨ ਸੈਣੀ ਉਰਫ਼ ਚਿੰਟੂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਸ ਨੇ ਉਸ ਦੇ ਕਬਜ਼ੇ ‘ਚੋਂ 5 ਪਿਸਤੌਲ, ਚਾਰ ਮੈਗਜ਼ੀਨ ਅਤੇ ਕਈ ਜਿੰਦਾ ਕਾਰਤੂਸ ਬਰਾਮਦ ਕੀਤੇ ਹਨ। ਪੁਲੀਸ ਚਿੰਟੂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ’ਤੇ ਲਵੇਗੀ। ਉਸ ਤੋਂ ਪੁੱਛ-ਪੜਤਾਲ ਕੀਤੀ ਜਾਵੇਗੀ ਕਿ ਉਹ ਹਥਿਆਰ ਕਿੱਥੋਂ ਲੈ ਕੇ ਆਇਆ ਸੀ ਅਤੇ ਕਿਸ ਨੂੰ ਦੇਣਾ ਸੀ।

ਪ੍ਰਾਪਤ ਜਾਣਕਾਰੀ ਅਨੁਸਾਰ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਸੰਗਠਿਤ ਅਪਰਾਧ ਵਿਰੁੱਧ ਚੱਲ ਰਹੀ ਕਾਰਵਾਈ ਦੇ ਤਹਿਤ ਚਿੰਟੂ ਨੂੰ ਗ੍ਰਿਫਤਾਰ ਕੀਤਾ ਹੈ। ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਇਸ ਦੀ ਜਾਣਕਰੀ ਐਕਸ ‘ਤੇ ਸਾਂਝੀ ਕਰਦਿਆਂ ਦੱਸਿਆ ਕਿ ਚਿੰਟੂ 9 ਮਹੀਨਿਆਂ ਤੋਂ ਫਰਾਰ ਸੀ। ਜਲੰਧਰ ਸਿਟੀ ਪੁਲਸ ਕਾਫੀ ਸਮੇਂ ਤੋਂ ਦੋਸ਼ੀਆਂ ਦਾ ਪਿੱਛਾ ਕਰ ਰਹੀ ਸੀ। ਬੀਤੇ ਦਿਨ ਗੁਪਤ ਸੂਚਨਾ ਦੇ ਆਧਾਰ ‘ਤੇ ਪੁਲਿਸ ਨੇ ਉਸ ਨੂੰ ਜਲੰਧਰ ਸ਼ਹਿਰ ਤੋਂ ਕਾਬੂ ਕੀਤਾ। ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਜਲਦੀ ਹੀ ਇਸ ਸਬੰਧੀ ਪ੍ਰੈਸ ਕਾਨਫਰੰਸ ਕਰਕੇ ਜਾਣਕਾਰੀ ਸਾਂਝੀ ਕਰਨਗੇ।

ਵਿੱਕੀ ਗੌਂਡਰ ਗੈਂਗ ਦੇ ਸਾਥੀ ਨਵੀਨ ਸੈਣੀ ਉਰਫ਼ ਚਿੰਟੂ ਗੈਂਗ ਦਾ ਅਹਿਮ ਕੜੀ ਹੈ। ਉਹ ਗਰੋਹ ਲਈ ਹਥਿਆਰਾਂ ਦੀ ਤਸਕਰੀ ਅਤੇ ਨਸ਼ਾ ਤਸਕਰੀ ਦੇ ਪੂਰੇ ਨੈੱਟਵਰਕ ਨੂੰ ਸੰਭਾਲਦਾ ਸੀ। ਇਸ ਤੋਂ ਇਲਾਵਾ ਹੁਣ ਤੱਕ ਦੀ ਜਾਂਚ ‘ਚ ਇਹ ਗੱਲ ਸਾਹਮਣੇ ਆਈ ਹੈ ਕਿ ਚਿੰਟੂ ‘ਤੇ ਕਤਲ ਦੀ ਕੋਸ਼ਿਸ਼, ਜਬਰੀ ਵਸੂਲੀ ਅਤੇ ਹੋਰ ਵਰਗੇ ਕਈ ਘਿਨਾਉਣੇ ਅਪਰਾਧ ਦੇ ਮਾਮਲੇ ਦਰਜ ਹਨ। ਫਿਲਹਾਲ ਜਲੰਧਰ ਸਿਟੀ ਪੁਲਸ ਵਲੋਂ ਮੁਲਜ਼ਮ ਤੋਂ ਪੁੱਛਗਿੱਛ ਜਾਰੀ ਹੈ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article