ਲੁਧਿਆਣਾ ਤੋਂ MP ਰਵਨੀਤ ਸਿੰਘ ਬਿੱਟੂ ਏ-ਜ਼ੋਨ ਬਾਹਰ ਲਗਾਏ ਧਰਨੇ ਤੋਂ ਬਾਅਦ ਸਰਕਾਰ ਵੱਲੋਂ ਕੀਤੇ ਪਰਚੇ ਵਿੱਚ ਗ੍ਰਿਫ਼ਤਾਰੀ ਦੇਣ ਤੋਂ ਬਾਅਦ ਕੋਰਟ ਨੇ ਰਵਨੀਤ ਸਿੰਘ ਬਿੱਟੂ ਨੂੰ ਇੱਕ ਦਿਨ ਦੀ ਨਿਆਇਕ ਰਿਮਾਂਡ ‘ਤੇ ਭੇਜਿਆ ਹੈ।
ਦੱਸ ਦਈਏ ਕਿ ਅੱਜ ਸਾਂਸਦ ਰਵਨੀਤ ਸਿੰਘ ਬਿੱਟੂ ਅਤੇ ਕਾਂਗਰਸੀ ਮੰਤਰੀਆਂ ਅਤੇ ਵਰਕਰਾਂ ਵੱਲੋਂ ਦੁਪਹਿਰ 12 ਵਜੇ ਲੁਧਿਆਣਾ ਸੀ.ਪੀ ਦਫ਼ਤਰ ਜਾ ਕੇ ਗ੍ਰਿਫ਼ਤਾਰੀ ਦਿੱਤੀ ਗਈ ਹੈ। ਉਨ੍ਹਾਂ ਦੇ ਨਾਲ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਵੀ ਹਿਰਾਸਤ ਵਿੱਚ ਲਿਆ ਗਿਆ ਹੈ। ਇਸ ਦੌਰਾਨ ਪੁਲਿਸ ਅਤੇ ਕਾਂਗਰਸੀ ਸਮਰਥਕਾਂ ਵਿਚਕਾਰ ਭਾਰੀ ਹੰਗਾਮਾ ਹੋਇਆ। ਕਾਂਗਰਸੀਆਂ ਅਤੇ ਪੁਲਿਸ ਵਿਚਾਲੇ ਹੋਈ ਝੜਪ ‘ਚ ਮੁਲਾਜ਼ਮਾਂ ਦੀਆਂ ਪੱਗਾਂ ਵੀ ਲੱਥ ਗਈਆਂ।