ਥਾਰ ਵਿਚ ਚਿੱਟੇ ਨਾਲ ਫੜੀ ਜਾਣ ਵਾਲੀ ਪੰਜਾਬ ਪੁਲਿਸ ਦੀ ਮੁਅੱਤਲ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਹੁਣ ਵਿਜੀਲੈਂਸ ਦੇ ਸ਼ਿਕੰਜੇ ਵਿੱਚ ਫਸ ਚੁੱਕੀ ਹੈ। ਵਿਜੀਲੈਂਸ ਬਿਊਰੋ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕਰ ਲਿਆ ਹੈ। ਮਿਲੀ ਜਾਣਕਾਰੀ ਮੁਤਾਬਕ ਸੋਸ਼ਲ ਮੀਡੀਆ ‘ਤੇ ਇੰਸਟਾ ਕੁਈਨ ਦੇ ਨਾਂ ਨਾਲ ਮਸ਼ਹੂਰ ਅਮਨਦੀਪ ਕੌਰ ਨੂੰ ਬਠਿੰਡਾ ਦੇ ਪਿੰਡ ਬਾਦਲ ਸਥਿਤ ਪੰਜਾਬੀ ਗਾਇਕਾ ਅਫਸਾਨਾ ਖਾਨ ਦੇ ਘਰੋਂ ਗ੍ਰਿਫ਼ਤਾਰ ਕੀਤਾ ਗਿਆ ਹੈ।
ਦੱਸਿਆ ਜਾ ਰਿਹਾ ਹੈ ਕਿ ਵਿਜੀਲੈਂਸ ਬੀਤੀਂ ਕੱਲ੍ਹ ਸਵੇਰੇ ਅਮਨਦੀਪ ਕੌਰ ਨੂੰ ਅਫਸਾਨਾ ਖਾਨ ਦੇ ਘਰੋਂ ਇਹ ਕਹਿ ਕੇ ਲੈ ਆਈ ਕਿ ਕੁਝ ਪੁੱਛਗਿੱਛ ਕਰਨੀ ਹੈ। ਫਿਰ ਉਸਨੂੰ ਹਿਰਾਸਤ ਵਿੱਚ ਲੈ ਕੇ ਆਪਣੇ ਨਾਲ ਲੈ ਗਈ। ਜ਼ਿਕਰਯੋਗ ਹੈ ਕਿ ਸਾਬਕਾ ਕਾਂਸਟੇਬਲ ਨੂੰ ਗਾਉਣ ਦਾ ਸ਼ੌਕ ਹੈ ਅਤੇ ਉਸ ਦਾ ਗਾਇਕਾ ਅਫਸਾਨਾ ਖਾਨ ਦੇ ਘਰ ਵੀ ਆਉਣਾ-ਜਾਣਾ ਹੈ। ਦੱਸ ਦੇਈਏ ਕਿ ਅਮਨਦੀਪ ਕੌਰ ਸਿੱਧੂ ਮੂਸੇਵਾਲਾ ਲਈ ਸੁਰੱਖਿਆ ਗਾਰਡ ਵਜੋਂ ਵੀ ਕੰਮ ਕਰ ਚੁੱਕੀ ਹੈ।