ਪੰਜਾਬ ਪ੍ਰਦੂਸ਼ਣ ਕੰਟੋਲ ਬੋਰਡ ਵੱਲੋਂ ਪੰਜਾਬ ਵਿੱਚ ਪਤੰਗ ਉਡਾਉਣ ਵਾਲਿਆਂ ਖ਼ਿਲਾਫ਼ ਸਖ਼ਤ ਆਦੇਸ਼ ਜਾਰੀ ਕੀਤੇ ਗਏ ਹਨ। ਸੂਬੇ ਵਿੱਚ ਪਲਾਸਟਿਕ, ਨਾਇਲੌਨ ਜਾਂ ਚਾਈਨਾ ਡੋਰ ਸਮੇਤ ਕਿਸੇ ਵੀ ਸਿੰਥੈਟਿਕ ਸਮੱਗਰੀ ਨਾਲ ਬਣੀ ਡੋਰ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਇਸ ਸਬੰਧੀ ਨਿਯਮ ਦੀ ਪਾਲਣਾ ਨਾ ਕਰਨ ਵਾਲਿਆਂ ‘ਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਸਜ਼ਾ ਵੀ ਸੁਣਾਏਗਾ।
ਪ੍ਰਦੂਸ਼ਣ ਕੰਟਰੋਲ ਬੋਰਡ ਨੇ ਕਿਹਾ ਹੈ ਕਿ ਜੇਕਰ ਕੋਈ ਵਿਅਕਤੀ ਵਾਤਾਵਰਨ (ਸੁਰੱਖਿਆ) ਐਕਟ, 1986 ਦੇ ਉਪਬੰਧਾਂ ਜਾਂ ਇਸ ਤਹਿਤ ਬਣਾਏ ਗਏ ਨਿਯਮਾਂ ਤਹਿਤ ਜਾਰੀ ਹਦਾਇਤਾਂ ਦੀ ਉਲੰਘਣਾ ਕਰਦਾ ਹੈ, ਤਾਂ ਉਸ ‘ਤੇ 10,000 ਰੁਪਏ ਤੋਂ ਘੱਟ ਦਾ ਜੁਰਮਾਨਾ ਲਗਾਇਆ ਜਾਵੇਗਾ। ਇਹ ਜ਼ੁਰਮਾਨਾ ਵਧਾ ਕੇ 15,000 ਲੱਖ ਰੁਪਏ ਕੀਤਾ ਜਾ ਸਕਦਾ ਹੈ।