Monday, February 9, 2026
spot_img

‘ਚਾਏ ਚੂਰੀ’ ਰੈਸਟੋਰੈਂਟ ਦੇ ਮਾਲਕ ਨੇ ਰੈਸਟੋਰੈਂਟ ‘ਚ ਹੀ ਖੁਦ ਨੂੰ ਮਾਰੀ ਗੋਲੀ

Must read

ਗੁਰਦਾਸਪੁਰ-ਅੰਮ੍ਰਿਤਸਰ ਨੈਸ਼ਨਲ ਹਾਈਵੇਅ ‘ਤੇ ਸਥਿਤ ਮਸ਼ਹੂਰ ਚਾਏ ਚੂਰੀ ਦੇ ਰੈਸਟੋਰੈਂਟ ਦੇ ਮਾਲਕ ਨੇ ਖੁਦ ਨੂੰ ਗੋਲੀ ਮਾਰ ਕੇ ਜੀਵਨ ਲੀਲਾ ਸਮਾਪਤ ਕਰਨ ਦੀ ਕੋਸ਼ਿਸ਼ ਕੀਤੀ। ਇਸ ਸਮੇਂ ਰੈਸਟੋਰੈਂਟ ਦੇ ਮਾਲਕ ਮਨਪ੍ਰੀਤ ਸਿੰਘ ਦੀ ਹਾਲਤ ਗੰਭੀਰ ਬਣੀ ਹੋਈ ਹੈ ਅਤੇ ਫਿਲਹਾਲ ਹਸਪਤਾਲ ਵਿੱਚ ਜ਼ੇਰੇ ਇਲਾਜ ਹੈ। ਮਨਪ੍ਰੀਤ ਸਿੰਘ ਗੁਰਦਾਸਪੁਰ ਦਾ ਸਾਬਕਾ ਸਰਪੰਚ ਵੀ ਹੈ।

ਮਿਲੀ ਜਾਣਕਾਰੀ ਮੁਤਾਬਿਕ ਦੇਰ ਸ਼ਾਮ ਮਨਪ੍ਰੀਤ ਸਿੰਘ ਨੇ ਖੁਦ ਨੂੰ ਮਾਰੀ ਗੋਲੀ। ਗੁਰਦਾਸਪੁਰ-ਅੰਮ੍ਰਿਤਸਰ ਨੈਸ਼ਨਲ ਹਾਈਵੇਅ ‘ਤੇ ਬਬਰੀ ਨਾਕੇ ਦੇ ਨਜ਼ਦੀਕ ਚਾਏ ਚੂਰੀ ਰੈਸਟੋਰੈਂਟ ਦੇ ਵਿੱਚ ਹੀ ਉਸ ਵੱਲੋਂ ਇਹ ਖੌਫ਼ਨਾਕ ਕਦਮ ਚੁੱਕਿਆ ਗਿਆ। ਗੋਲੀ ਚੱਲਣ ਦੀ ਸੂਚਨਾ ਮਿਲਣ ਤੋਂ ਬਾਅਦ ਤੁਰੰਤ ਮੌਕੇ ‘ਤੇ ਪੁਲਿਸ ਦੇ ਸੀਨੀਅਰ ਅਧਿਕਾਰੀ ਪਹੁੰਚੇ। ਇਸ ਦੇ ਨਾਲ ਹੀ ਮੌਕੇ ‘ਤੇ ਡੀਐੱਸਪੀ ਸਿਟੀ ਐੱਸਐਚਓ ਸਦਰ ਮੌਕੇ ‘ਤੇ ਪਹੁੰਚੇ ਅਤੇ ਉਨ੍ਹਾਂ ਦੇ ਵੱਲੋਂ ਹੀ ਨੌਜਵਾਨ ਨੂੰ ਹਸਪਤਾਲ ਦੇ ਵਿੱਚ ਦਾਖਿਲ ਕਰਵਾਇਆ ਗਿਆ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article