Friday, January 24, 2025
spot_img

ਚੇਅਰਮੈਨ ਲਾਲਪੁਰਾ ਦੇ ਬਿਆਨ ਦਾ SGPC ਦੇ ਪ੍ਰਧਾਨ ਨੇ ਲਿਆ ਸਖਤ ਨੋਟਿਸ, ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਕੀਤੀ ਆਹ ਅਪੀਲ

Must read

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਦੇ ਦੇਵੀ ਦੇਵਤਿਆ ਨਾਲ ਸਿੱਖ ਗੁਰੂ ਸਾਹਿਬਾਨ ਨਾਲ ਜੋੜਨ ਵਾਲੇ ਬਿਆਨ ਦਾ ਸਖ਼ਤ ਨੋਟਿਸ ਲੈਂਦਿਆਂ ਐਡਵੋਕੇਟ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਅਪੀਲ ਕੀਤੀ ਹੈ ਕਿ ਉਹ ਇਸ ‘ਤੇ ਪੰਥਕ ਰਵਾਇਤਾਂ ਅਨੁਸਾਰ ਕਰੜੀ ਕਾਰਵਾਈ ਕਰਨ ਤਾਂ ਜੋ ਅੱਗੇ ਤੋਂ ਕੋਈ ਅਜਿਹੀ ਸਿੱਖ ਵਿਰੋਧੀ ਹਰਕਤ ਨਾ ਕਰੇ। ਉਨ੍ਹਾਂ ਕਿਹਾ ਕਿ ਲਾਲਪੁਰਾ ਨੇ ਬੀਤੇ ਦਿਨੀਂ ਦਿੱਲੀ ਵਿਖੇ ਇੱਕ ਸਮਾਗਮ ਦੌਰਾਨ ਸਿੱਖ ਧਰਮ ਦੇ ਸਿਧਾਂਤਾਂ ਅਤੇ ਪਾਵਨ ਗੁਰਬਾਣੀ ਦੀ ਵਿਚਾਰਧਾਰਾ ਦੇ ਵਿਰੁੱਧ ਜਾ ਕੇ ਮਨਘੜਤ ਬਿਆਨਬਾਜੀ ਕੀਤੀ ਹੈ, ਜਿਸ ਨਾਲ ਸਿੱਖ ਕੌਮ ਦੇ ਨਿਆਰੇਪਨ ਅਤੇ ਇਸ ਦੀ ਮੌਲਿਕਤਾ ਨੂੰ ਸੱਟ ਵੱਜੀ ਹੈ। ਚੇਅਰਮੈਨ ਲਾਲਪੁਰਾ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਨੂੰ ਵਿਸ਼ਨੂੰ ਦਾ ਅਵਤਾਰ ਕਹਿਣਾ ਆਰਐੱਸਐੱਸ ਅਤੇ ਭਾਜਪਾ ਦੇ ਉੱਚ ਆਗੂਆਂ ਨੂੰ ਖੁਸ਼ ਕਰਨ ਦੀ ਘਟੀਆ ਹਰਕਤ ਹੈ ।
ਐਡਵੋਕੇਟ ਧਾਮੀ ਨੇ ਕਿਹਾ ਕਿ ਲਾਲਪੁਰਾ ਦੀ ਅਜਿਹੀ ਬਿਆਨਬਾਜੀ ਗੁਰੂ ਸਾਹਿਬ ਦੀ ਵਿਚਾਰਧਾਰਾ ਅਤੇ ਸਿੱਖ ਕੌਮ ਦਾ ਘੋਰ ਨਿਰਾਦਰ ਹੈ, ਜਿਸ ਨੂੰ ਲੈ ਕੇ ਇਨ੍ਹਾਂ ਵਿਰੁੱਧ ਕਰੜੀ ਕਾਰਵਾਈ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਗੁਰਬਾਣੀ ਕੇਵਲ ਇੱਕ ਅਕਾਲ ਪੁਰਖ ਨਾਲ ਜੋੜਦੀ ਹੈ ਅਤੇ ਸਿੱਖੀ ਅੰਦਰ ਅਵਤਾਰਵਾਦ ਨੂੰ ਕੋਈ ਥਾਂ ਨਹੀਂ ਹੈ। ਦੇਵੀ ਦੇਵਤਿਆਂ ਨਾਲ ਸਿੱਖ ਗੁਰੂ ਸਾਹਿਬਾਨ ਨੂੰ ਜੋੜਨਾ ਲਾਲਪੁਰਾ ਵੱਲੋਂ ਆਰਐੱਸਐੱਸ ਦੇ ਏਜੰਡਾ ਨੂੰ ਅੱਗੇ ਵਧਾਉਣ ਦਾ ਹੀ ਇੱਕ ਹਿੱਸਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸਿੱਖ ਕੌਮ ਲਈ ਇਹ ਬੇਹੱਦ ਚਿੰਤਨ ਦਾ ਮਾਮਲਾ ਹੈ, ਜਿਸ ਪ੍ਰਤੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦਖ਼ਲ ਦੇਣ ਤਾਂ ਜੋ ਅੱਗੇ ਤੋਂ ਕੋਈ ਅਜਿਹੀ ਸਿੱਖ ਵਿਰੋਧੀ ਹਰਕਤ ਨਾ ਕਰੇ ਅਤੇ ਸਿੱਖ ਇੱਕ ਵੱਖਰੀ ਕੌਮ ਹੋਣ ਦੇ ਮਾਣ ਨੂੰ ਸੱਟ ਨਾ ਵੱਜੇ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article