ਗੁਰਦਾਸਪੁਰ ਲੋਕ ਸਭਾ ਸੀਟ ਅਧੀਨ ਆਉਂਦੇ ਫਤਹਿਗੜ੍ਹ ਚੂੜੀਆਂ ਵਿਚ ਆਦਰਸ਼ ਚੋਣ ਜ਼ਾਬਤੇ ਨੂੰ ਸਹੀ ਢੰਗ ਨਾਲ ਲਾਗੂ ਨਾ ਕਰਾਉਣ ਵਾਲੇ ਫਤਹਿਗੜ੍ਹ ਚੂੜੀਆਂ ਦੇ ਬੀਡੀਪੀਓ ਸਮੇਤ 6 ਕਰਮਚਾਰੀਆਂ ਨੂੰ ਜ਼ਿਲ੍ਹਾ ਚੋਣ ਅਧਿਕਾਰੀ ਵੱਲੋਂ ਮੁਅੱਤਲ ਕਰ ਦਿੱਤਾ ਗਿਆ ਹੈ। ਚੋਣ ਜ਼ਾਬਤੇ ਦੀਆਂ ਉਲੰਘਨਾਵਾਂ ਦੀਆਂ ਸ਼ਿਕਾਇਤਾਂ ਮਿਲਣ ਤੋਂ ਬਾਅਦ ਗੁਰਦਾਸਪੁਰ ਦੇ ਰਿਟਰਨਿੰਗ ਅਫਸਰ-ਕਮ-ਜ਼ਿਲ੍ਹਾ ਚੋਣ ਅਧਿਕਾਰੀ ਨੇ ਪਰਗਟ ਸਿੰਘ ਬੀਡੀਪੀਓ, ਕੁਲਜਿੰਦਰ ਸਿੰਘ ਗ੍ਰਾਮ ਵਿਕਾਸ ਅਧਿਕਾਰੀ, ਮੇਜਰ ਸਿੰਘ ਪੰਚਾਇਤ ਸਕੱਤਰ, ਵਿਲੀਅਮ ਮਸੀਹ, ਸੁਖਜੀਤ ਸਿੰਘ ਤੇ ਸ਼ਮਸ਼ੇਰ ਸਿੰਘ ਸਾਰੇ ਗ੍ਰਾਮ ਰੋਜ਼ਗਾਰ ਸੇਵਕਾਂ ਨੂੰ ਤੁਰੰਤ ਪ੍ਰਭਾਵ ਤੋਂ ਮੁਅੱਤਲ ਕਰ ਦਿੱਤਾ ਹੈ।
ਚੋਣ ਡਿਊਟੀ ‘ਚ ਕੁਤਾਹੀ ਵਰਤਣ ਵਾਲੇ ਫ਼ਤਹਿਗੜ੍ਹ ਚੂੜੀਆਂ ਦੇ BDPO ਸਮੇਤ 6 ਮੁਅੱਤਲ




