Sunday, March 1, 2026
spot_img

ਚੰਡੀਗੜ੍ਹ ਅਤੇ ਪੰਜਾਬ ਤੋਂ ਦੁਬਈ ਤੇ UAE ਵਾਲੀਆਂ ਉਡਾਣਾਂ ਹੋਈਆਂ ਰੱਦ

Must read

ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਇਜ਼ਰਾਈਲ–ਈਰਾਨ ਜੰਗ ਵਿੱਚ ਬਹੁਤ ਸਾਰੇ ਪੰਜਾਬੀ ਫਸੇ ਹੋਏ ਹਨ ਤੇ ਉਥੋਂ ਮਦਦ ਦੀ ਗੁਹਾਰ ਵੀ ਲਗਾ ਰਹੇ ਹਨ। ਏਅਰਪੋਰਟ ‘ਤੇ ਮਾਹੌਲ ਇਸ ਸਮੇਂ ਕਾਫੀ ਤਣਾਅਪੂਰਨ ਹੈ।

ਜੰਗ ਨੂੰ ਦੇਖਦੇ ਹੋਇਆਂ ਬਹੁਤ ਸਾਰੀਆਂ ਉਡਾਣਾਂ ਰੱਦ ਹੋ ਗਈਆਂ ਹਨ। ਚੰਡੀਗੜ੍ਹ–ਪੰਜਾਬ ਤੋਂ ਦੁਬਈ ਤੇ UAE ਵਾਲੀਆਂ ਉਡਾਣਾਂ ਰੱਦ ਹੋ ਗਈਆਂ ਹਨ। ਸਵੇਰੇ ਵੀ ਕੋਈ ਉਡਾਣ ਨਹੀਂ ਜਾਵੇਗੀ। ਇਸ ਤਰ੍ਹਾਂ ਈਰਾਨ-ਇਜ਼ਰਾਈਲ ਜੰਗ ਦਾ ਵਾਧੂ ਅਸਰ ਪੰਜਾਬੀਆਂ ‘ਤੇ ਦੇਖਣ ਨੂੰ ਮਿਲ ਰਿਹਾ ਹੈ। ਅੰਮ੍ਰਿਤਸਰ ਤੋਂ ਮਿਡਲ ਈਸਟ ਵੱਲ ਜਾਣ ਵਾਲੀਆਂ ਉਡਾਣਾਂ ਵੀ ਰੱਦ ਕਰ ਦਿੱਤੀਆਂ ਗਈਆਂ ਹਨ।

ਪੰਜਾਬੀਆਂ ਨੂੰ ਉਥੋਂ ਆਉਣ ਦਾ ਕੋਈ ਵੀ ਸਾਧਨ ਨਹੀਂ ਮਿਲ ਰਿਹਾ ਤੇ ਉਨ੍ਹਾਂ ਦੀਆਂ ਜਾਨਾਂ ਖਤਰੇ ਵਿਚ ਹਨ। ਅਮਰੀਕਾ ਤੇ ਇਜ਼ਰਾਈਲ ਵੱਲੋਂ ਈਰਾਨ ‘ਤੇ ਹਮਲਾ ਕੀਤਾ ਗਿਆ ਹੈ। ਜੰਗ ਦੇ ਖੌਫ ਕਰਕੇ ਕਈ ਉਡਾਣਾਂ ਨੂੰ ਕੈਂਸਲ ਕਰ ਦਿੱਤਾ ਗਿਆ ਹੈ ਜਿਸ ਕਰਕੇ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਏਅਰਪੋਰਟ ‘ਤੇ ਸੈਂਕੜੇ ਯਾਤਰੀ ਪ੍ਰੇਸ਼ਾਨ ਹੋ ਰਹੇ ਹਨ। ਉਨ੍ਹਾਂ ਨੂੰ ਕਈ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਭਾਰਤੀ ਡਿਪਲੋਮੈਟਾਂ ਵੱਲੋਂ ਪੂਰੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਈਰਾਨ ਤੇ ਇਜ਼ਰਾਈਲ ਵਿਚ ਫਸੇ ਭਾਰਤੀਆਂ ਨੂੰ ਜਲਦ ਤੋਂ ਜਲਦ ਭਾਰਤ ਲਿਆਂਦਾ ਜਾਵੇ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article