Saturday, June 7, 2025
spot_img

ਛੁੱਟੀ ’ਤੇ ਆਇਆ ਫ਼ੌਜ ਦਾ ਨੌਜਵਾਨ ਹੈਰੋਇਨ ਸਮੇਤ ਕਾਬੂ

Must read

ਪੁਲਿਸ ਜ਼ਿਲ੍ਹਾ ਦਿਹਾਤੀ ਦੇ ਐਸਐਸਪੀ ਡਾ. ਅੰਕੁਰ ਗੁਪਤਾ ਦੀ ਪੁਲਿਸ ਪਾਰਟੀ ਵਲੋਂ ‘ਯੁੱਧ ਨਸ਼ਿਆਂ ਵਿਰੁਧ’ ਮੁਹਿੰਮ ਦੇ ਤਹਿਤ ਵੱਡੀ ਸਫ਼ਲਤਾ ਹੱਥ ਲੱਗੀ। ਐਸਐਸਪੀ ਡਾ. ਅੰਕੁਰ ਗੁਪਤਾ ਤੇ ਐਸਪੀ (ਡੀ) ਹਰਕਮਲ ਕੌਰ, ਡੀਐਸਪੀ ਇੰਦਰਜੀਤ ਸਿੰਘ ਬੋਪਾਰਾਏ ਨੇ ਪ੍ਰੱੈਸ ਕਾਨਫ਼ਰੰਸ ਦੌਰਾਨ ਦਸਿਆ ਕਿ ਗੁਪਤ ਸੂਚਨਾ ਦੇ ਆਧਾਰ ’ਤੇ ਪੁਲਿਸ ਨੇ ਸੂਏ ਉੱਪਰ ਨਾਕਾਬੰਦੀ ਕੀਤੀ ਹੋਈ ਸੀ।

ਇਸ ਦੌਰਾਨ ਇਕ ਨੌਜਵਾਨ ਨੂੰ ਰੋਕ ਕੇ ਜਦੋਂ ਉਸ ਤੋਂ ਪੁਛਗਿਛ ਕੀਤੀ ਗਈ ਤਾਂ ਉਸਨੇ ਅਪਣਾ ਨਾਂ ਬਿਕਰਮਜੀਤ ਸਿੰਘ ਦਸਿਆ ਤੇ ਉਸ ਨੇ ਕਿਹਾ ਕਿ ਉਹ ਫ਼ੌਜ ’ਚ ਨੌਕਰੀ ਕਰਦਾ ਹੈ। ਉਸ ਨੇ ਦੱਸਿਆ ਕਿ ਉਹ ਛੁੱਟੀਆਂ ’ਤੇ ਪਿੰਡ ਭਨੋਹੜ ਆਇਆ ਹੋਇਆ ਹੈ। ਜਦੋਂ ਪੁਲਿਸ ਨੇ ਉਸ ਦੀ ਤਲਾਸ਼ੀ ਲਈ ਤਾਂ ਉਸ ਦੀ ਪੈਂਟ ਦੀ ਜੇਬ ’ਚੋਂ 255 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਨੇ ਬਣਦੀ ਕਾਰਵਾਈ ਕਰਕੇ ਬਿਕਰਮਜੀਤ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ। ਇਸੇ ਤਰ੍ਹਾਂ ਮਨਜੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਜਿਸ ਕੋਲੋਂ 20 ਗ੍ਰਾਮ ਹੈਰੋਇਨ ਬਰਾਮਦ ਹੋਈ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article