ਖਨੌਰੀ ਬਾਰਡਰ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਜੀ ਡੱਲੇਵਾਲ ਨੂੰ ਗਹਿਰਾ ਸਦਮਾ ਲੱਗਿਆ ਹੈ। ਡੱਲੇਵਾਲ ਦੀ ਹੋਣਹਾਰ ਪੋਤਰੀ ਰਾਜਨਦੀਪ ਕੌਰ ਦੇ ਦਿਹਾਂਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਰੀ ਮੁਤਾਬਿਕ ਡੱਲੇਵਾਲ ਗੁੜਗਾਓਂ ਵਿਖੇ ਮੈਡੀਕਲ ਦੀ ਪੜ੍ਹਾਈ ਕਰ ਰਹੀ ਸੀ। ਪਿਛਲੇ ਕੁਝ ਦਿਨਾਂ ਤੋਂ ਸਿਹਤ ਠੀਕ ਨਾਂ ਹੋਣ ਕਾਰਨ ਹਸਪਤਾਲ ਵਿਚ ਦਾਖ਼ਲ ਸਨ, ਬੀਤੇ ਦਿਨੀਂ ਅਕਾਲ ਚਲਾਣਾ ਕਰ ਗਈ ਹੈ।
ਇਸ ਦੀ ਜਾਣਕਾਰੀ ਜਗਜੀਤ ਸਿੰਘ ਡੱਲੇਵਾਲ ਨੇ ਸੋਸ਼ਲ ਮੀਡੀਆ ‘ਤੇ ਪੋਸਟ ਪਾ ਕੇ ਦਿੱਤੀ। ਪੋਸਟ ‘ਚ ਦੱਸਿਆ ਕਿ ਰਾਜਨਦੀਪ ਕੌਰ ਪਿਛਲੇ ਕੁਝ ਦਿਨਾਂ ਤੋਂ ਸਿਹਤ ਠੀਕ ਨਾਂ ਹੋਣ ਕਾਰਨ ਹਸਪਤਾਲ ਵਿਚ ਦਾਖਲ ਸੀ। ਪੂਰੇ ਪਰਿਵਾਰ ਸਕੇ ਸਬੰਧੀਆਂ ਲਈ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪੈ ਗਿਆ ਹੈ । ਡੱਲੇਵਾਲ ਸਾਹਬ ਲਈ ਇਹ ਦੁੱਖ ਉਦੋਂ ਹੋਰ ਵੀ ਵੱਡਾ ਹੋ ਗਿਆ ਜਦੋਂ ਡੱਲੇਵਾਲ ਅੱਵਦੀਆਂ ਜ਼ਿੰਮੇਵਾਰੀਆਂ ਨੂੰ ਸਮਝਦੇ ਹੋਏ ਬੱਚੀ ਦੇ ਅੰਤਮ ਸੰਸਕਾਰ ਉੱਪਰ ਨਹੀਂ ਪਹੁੰਚ ਸਕੇ । ਵਾਹਿਗੁਰੂ ਵਿਛੜੀ ਹੋਈ ਰੂਹ ਨੂੰ ਆਪਣੇ ਚਰਨਾਂ ਵਿਚ ਯੋਗ ਅਸਥਾਨ ਬਖਸ਼ਣ । ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।