ਪੰਜਾਬ ‘ਚ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਦੱਸ ਦਈਏ ਕਿ ਹਲਕਾ ਜਗਰਾਉਂ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਸਰਬਜੀਤ ਕੌਰ ਮਾਣੂੰਕੇ ਦੇ ਪਤੀ ਸੁਖਵਿੰਦਰ ਸਿੰਘ ਬਿੱਲਾ ਦੇ ਨਾਮਜ਼ਦਗੀ ਪੱਤਰ ਰੱਦ ਕਰ ਦਿੱਤੇ ਗਏ ਹਨ। ਮਿਲੀ ਜਾਣਕਾਰੀ ਮੁਤਾਬਕ ਸੁਖਵਿੰਦਰ ਸਿੰਘ ਬਿੱਲਾ ਨੇ ਔਰਤਾਂ ਲਈ ਰਾਖਵੀਂ ਸੀਟ ਤੋਂ ਚੋਣ ਲੜਨ ਲਈ ਫਾਰਮ ਦਾਖਲ ਕੀਤਾ ਸੀ, ਜਿਸ ਕਾਰਨ ਜਾਂਚ ਤੋਂ ਬਾਅਦ ਚੋਣ ਅਧਿਕਾਰੀਆਂ ਵੱਲੋਂ ਉਨ੍ਹਾਂ ਦੀ ਨਾਮਜ਼ਦਗੀ ਨੂੰ ਖਾਰਜ ਕਰ ਦਿੱਤਾ ਗਿਆ।




