Friday, November 22, 2024
spot_img

ਜਥੇਦਾਰ ਵੱਲੋਂ ਲਾਏ ਦੋਸ਼ਾਂ ’ਤੇ ਆਪਣਾ ਸਪੱਸ਼ਟੀਕਰਨ ਦੇਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਏ ਸੁਖਬੀਰ ਸਿੰਘ ਬਾਦਲ

Must read

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਅੱਜ ਹਰਿਮੰਦਰ ਸਾਹਿਬ ਦੇ ਪਰਿਸਰ ਵਿੱਚ ਸਥਿਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਤਮਸਤਕ ਹੋਏ। ਇੱਥੇ ਉਨ੍ਹਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਵੀਰ ਸਿੰਘ ਵੱਲੋਂ ਲਾਏ ਦੋਸ਼ਾਂ ’ਤੇ ਆਪਣਾ ਸਪੱਸ਼ਟੀਕਰਨ ਦਿੱਤਾ। ਇਸ ਤੋਂ ਪਹਿਲਾਂ ਉਹ ਹਰਿਮੰਦਰ ਸਾਹਿਬ ਪੁੱਜੇ, ਜਿੱਥੇ ਉਨ੍ਹਾਂ ਨੇ ਮੱਥਾ ਟੇਕਿਆ।

ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰੇਮ ਸਿੰਘ ਚੰਦੂਮਾਜਰਾ ਦੀ ਅਗਵਾਈ ਹੇਠ ਬਾਗੀ ਧੜਾ 1 ਜੁਲਾਈ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਪੁੱਜਿਆ ਸੀ। ਜਿੱਥੇ ਉਨ੍ਹਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਮੁਆਫ਼ੀ ਪੱਤਰ ਸੌਂਪਿਆ ਸੀ।

GIF edited with https://ezgif.com/resize

ਇਸ ਮੁਆਫ਼ੀਨਾਮੇ ਵਿੱਚ ਬਾਗੀ ਧੜੇ ਨੇ ਅਕਾਲੀ ਦਲ ਦੇ ਕਾਰਜਕਾਲ ਦੌਰਾਨ ਹੋਈਆਂ ਗ਼ਲਤੀਆਂ ਦਾ ਸਮਰਥਨ ਕਰਨ ਲਈ ਮੁਆਫ਼ੀ ਮੰਗੀ ਸੀ ਅਤੇ ਦੋਸ਼ ਲਾਇਆ ਸੀ ਕਿ ਸੁਖਬੀਰ ਬਾਦਲ ਨੇ ਸੱਤਾ ਦਾ ਆਨੰਦ ਮਾਣਦਿਆਂ ਆਪਣੇ ਪ੍ਰਭਾਵ ਅਤੇ ਸ਼ਕਤੀਆਂ ਦੀ ਦੁਰਵਰਤੋਂ ਕੀਤੀ ਹੈ।

ਸੁਖਬੀਰ ਬਾਦਲ ਨੂੰ 15 ਜੁਲਾਈ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਬੁਲਾਈ ਗਈ ਪੰਜ ਤਖ਼ਤਾਂ ਦੇ ਜਥੇਦਾਰਾਂ ਦੀ ਮੀਟਿੰਗ ਵਿੱਚ 15 ਦਿਨਾਂ ਦੇ ਅੰਦਰ ਪੇਸ਼ ਹੋਣ ਲਈ ਸੰਮਨ ਜਾਰੀ ਕੀਤੇ ਗਏ ਸਨ। ਬੀਤੇ ਦਿਨ ਹੀ ਉਨ੍ਹਾਂ ਅਕਾਲੀ ਦਲ ਦੀ ਕੋਰ ਕਮੇਟੀ ਭੰਗ ਕਰ ਦਿੱਤੀ ਸੀ। ਜਿਸ ਵਿੱਚ ਬਾਗੀ ਧੜੇ ਦੇ ਆਗੂ ਵੀ ਸ਼ਾਮਲ ਹਨ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article