ਲੁਧਿਆਣਾ ਪਹੁੰਚੇ ਮਨਿੰਦਰ ਸਿੰਘ ਬਿੱਟਾ, ਕੇਂਦਰ ਸਰਕਾਰ ਦੀ ਕੀਤੀ ਪ੍ਰਸੰਸਾ, ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਨਾਲ ਹਰ ਤਰੀਕੇ ਨਾਲ ਗੱਲਬਾਤ ਕਰਨ ਨੂੰ ਤਿਆਰ, ਕਿਹਾ ਕਿਸਾਨਾਂ ਨੂੰ ਆਪਣੀ ਜਿੱਦ ਛੱਡਣੀ ਚਾਹੀਦੀ ਹੈ, ਚੰਡੀਗੜ੍ਹ ਵਿੱਚ ਹੋਏ ਬਲਾਸਟ ਦੀ ਕੀਤੀ ਨਿੰਦਾ।
ਆਲ ਇੰਡੀਆ ਐਂਟੀ ਟੈਰਰਿਸਟ ਫਰੰਟ ਦੇ ਚੇਅਰਮੈਨ ਮਨਿੰਦਰ ਸਿੰਘ ਬਿੱਟਾ ਅੱਜ ਲੁਧਿਆਣਾ ਪਹੁੰਚੇ ਜਿਥੇ ਉਨ੍ਹਾਂ ਕੇਂਦਰ ਸਰਕਾਰ ਦੀ ਪ੍ਰਸੰਸਾ ਕਰਦੇ ਹੋਏ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੀ ਭਲਾਈ ਲਈ ਹਰ ਸੰਭਵ ਕਦਮ ਚੁੱਕੇ ਜਾ ਰਹੇ ਹਨ ਉਹਨਾਂ ਨੇ ਕਿਹਾ ਕਿ ਕਿਸਾਨਾਂ ਨੂੰ ਹਰ ਦੋ ਦਿਨ ਬਾਅਦ ਧਰਨੇ ਪ੍ਰਦਰਸ਼ਨ ਨਹੀਂ ਕਰਨੇ ਚਾਹੀਦੇ ਉਹਨਾਂ ਨੇ ਕਿਹਾ ਕਿ ਕੇਂਦਰ ਸਰਕਾਰ ਹਰ ਤਰੀਕੇ ਨਾਲ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਤਿਆਰ ਹੈ। ਪਰ ਕਿਸਾਨਾਂ ਨੂੰ ਆਪਣੀ ਜਿੱਦ ਛੱਡ ਕੇ ਕੇਂਦਰ ਨਾਲ ਗੱਲ ਬਾਤ ਕਰਨੀ ਚਾਹੀਦੀ ਹੈ। ਉਹਨਾਂ ਨੇ ਕਿਹਾ ਕਿ ਕਿਸਾਨਾਂ ਵੱਲੋਂ ਵਾਰ ਵਾਰ ਧੰਨੇ ਲਗਾਉਣ ਕਾਰਨ ਜਿੱਥੇ ਸੂਬੇ ਨੂੰ ਆਰਥਿਕ ਤੌਰ ਤੇ ਨੁਕਸਾਨ ਹੋ ਰਿਹਾ ਉੱਥੇ ਹੀ ਸੂਬੇ ਦੀ ਆਮ ਜਨਤਾ ਵੀ ਪਰੇਸ਼ਾਨ ਹੋ ਰਹੀ ਹੈ ਉਹਨਾਂ ਨੇ ਕਿਹਾ ਕਿ ਕਿਸਾਨਾਂ ਦੀ ਇਨਾਂ ਹਰਕਤਾਂ ਕਾਰਨ ਸਿੱਖ ਸਮਾਜ ਦਾ ਨਾਮ ਵੀ ਬਦਨਾਮ ਹੋ ਰਿਹਾ ਹੈ। ਇਸ ਦੌਰਾਨ ਚੰਡੀਗੜ੍ਹ ਵਿਖੇ ਹੋਏ ਧਮਾਕੇ ਦੇ ਦੇ ਉਹਨਾਂ ਨੇ ਸ਼ਬਦਾਂ ਦੇ ਵਿੱਚ ਨਿੰਦਾ ਕੀਤੀ ਹੈ।