ਲੁਧਿਆਣਾ ਤੋਂ ਕਾਂਗਰਸ ਪਾਰਟੀ ਦੇ ਲਗਾਤਾਰ 2 ਵਾਰ MP ਰਹਿ ਚੁੱਕੇ ਰਵਨੀਤ ਸਿੰਘ ਬਿੱਟੂ ਪਿਛਲੇ ਮਹੀਨੇ ਭਾਰਤੀ ਜਨਤਾ ਪਾਰਟੀ ‘ਚ ਸ਼ਾਮਿਲ ਹੋਏ ਹਨ। ਰਵਨੀਤ ਸਿੰਘ ਬਿੱਟੂ ਨੇ ਭਾਰਤੀ ਜਨਤਾ ਪਾਰਟੀ ‘ਚ ਸ਼ਾਮਿਲ ਹੋਣ ਦਾ ਕਾਰਨ ਕਿਸਾਨਾਂ ਦੇ ਮੁੱਦੇ ਦੱਸੇ। ਮੀਡੀਆ ਨਾਲ ਗੱਲਬਾਤ ਕਰਦਿਆਂ ਉਹਨਾਂ ਨੇ ਕਿਹਾ ਕਿ ਮੈਂ ਕੇਂਦਰ ਨਾਲ ਮਿਲ ਕੇ ਕਿਸਾਨਾਂ ਦੀਆਂ ਮੰਗਾਂ ਨੂੰ ਪੂਰਾ ਕਰਾਂਗੇ ਅਤੇ ਪੰਜਾਬ ਦੇ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਪ੍ਰਧਾਨ ਮੰਤਰੀ ਸਾਬ੍ਹ ਤੱਕ ਪਹੁੰਚਾ ਕੇ ਉਹਨਾਂ ਦਾ ਹੱਲ ਕੱਢਵਾਂਗਾਂ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਦੀ ਗੱਲ ਕਰਦਿਆਂ ਰਵਨੀਤ ਸਿੰਘ ਬਿੱਟੂ ਨੇ ਆਪਣੇ ਇੱਕ ਭਾਸ਼ਣ ‘ਚ ਦੱਸਿਆ ਕਿ ਪੀਐਮ ਮੋਦੀ ਜੀ ਦੇ ਦਿਲ ਸਿੱਖਾਂ ਪ੍ਰਤੀ ਬਹੁਤ ਸਤਿਕਾਰ ਹੈ। ਉਹਨਾਂ ਦੱਸਿਆ ਕਿ, “ਕੋਰੋਨਾ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਨੂੰ ਮਿਲਿਆ ਸੀ ਤਾਂ ਮੈਂ ਉਨ੍ਹਾਂ ਦੇ ਪੈਰੀ ਹੱਥ ਲਗਾਉਣ ਲੱਗਿਆ ਤਾਂ ਮੋਦੀ ਜੀ ਮੇਰੇ ਅੱਗੇ ਖੜੇ ਹੋ ਗਏ ਅਤੇ ਮੈਨੂੰ ਕਹਿੰਦੇ ਕਿ ਸਰਦਾਰ ਕਦੇ ਵੀ ਕਿਸੇ ਅੱਗੇ ਝੁੱਕਦਾ ਨਹੀਂ ਹੁੰਦਾ।” ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਮੋਦੀ ਜੀ ਦੀ ਇਸ ਗੱਲ ਤੋਂ ਪਤਾ ਲੱਗਦਾ ਹੈ ਕਿ ਉਨ੍ਹਾਂ ਦੇ ਦਿਲ ਵਿੱਚ ਸਿੱਖਾਂ ਅਤੇ ਸਰਦਾਰਾਂ ਪ੍ਰਤੀ ਬਹੁਤ ਜ਼ਿਆਦਾ ਸਤਿਕਾਰ ਅਤੇ ਪਿਆਰ ਹੈ।