Sunday, September 8, 2024
spot_img

ਜਨਮ ਦਿਨ ਵਾਲੇ ਦਿਨ ਹੋਏ ਸੜਕ ਹਾਦਸੇ ‘ਚ ਨੌਜਵਾਨ ਦੀ ਮੌਤ, ਪਰਿਵਾਰ ਦਾ ਰੋ ਰੋ ਬੁਰਾ ਹਾਲ

Must read

ਦਿ ਸਿਟੀ ਹੈੱਡ ਲਾਈਨਸ

ਤਰਨਤਾਰਨ, 31 ਜਨਵਰੀ : ਸ਼ਹਿਰ ਦੇ ਚੋਹਲਾ ਸਾਹਿਬ ਰੋਡ ’ਤੇ ਫਤਿਆਬਾਦ ਪਾਵਰ ਸਟੇਸ਼ਨ ਨੇੜੇ ਇਕ ਤੇਜ਼ ਰਫ਼ਤਾਰ ਫਾਰਚੂਨਰ ਕਾਰ ਨੇ ਮੋਟਰ ਸਾਇਕਲ ਸਵਾਰ ਦੋ ਸਕੂਲੀ ਵਿਦਿਆਰਥੀਆਂ ਨੂੰ ਪਿੱਛੋਂ ਟੱਕਰ ਮਾਰ ਦਿੱਤੀ। ਜਿਸ ਵਿੱਚ ਇੱਕ ਦੀ ਮੌਤ ਹੋ ਗਈ ਤੇ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਦੋਵੇਂ ਸਕੂਲ ਤੋਂ ਵਾਪਿਸ ਆ ਰਹੇ ਸਨ। ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਅੰਮ੍ਰਿਤਪਾਲ ਸਿੰਘ ਪੁੱਤਰ ਮਨਿੰਦਰ ਸਿੰਘ ਦਾ ਅੱਜ ਜਨਮ ਦਿਨ ਹੈ।
ਜਾਣਕਾਰੀ ਅਨੁਸਾਰ ਚੋਹਲਾ ਸਾਹਿਬ ਰੋਡ ’ਤੇ ਫਤਿਆਬਾਦ ਪਾਵਰ ਸਟੇਸ਼ਨ ਨੇੜੇ ਇਕ ਫਾਰਚੂਨਰ ਗੱਡੀ ਨੇ ਮੋਟਰਸਾਈਕਲ ਸਵਾਰ ਦੋ ਸਕੂਲੀ ਵਿਦਿਆਰਥੀਆਂ ਨੂੰ ਟੱਕਰ ਮਾਰ ਦਿੱਤੀ, ਜਿਸ ‘ਚ 12ਵੀਂ ਜਮਾਤ ‘ਚ ਪੜ੍ਹਦੇ ਨੌਜਵਾਨ ਅੰਮ੍ਰਿਤਪਾਲ ਸਿੰਘ ਪੁੱਤਰ ਮਨਿੰਦਰ ਸਿੰਘ ਵਾਸੀ ਪਿੰਡ ਖਾਂ ਛਪੜੀ ਦੀ ਮੌਕੇ ‘ਤੇ ਹੀ ਮੌਤ ਹੋ ਗਈ ਅਤੇ ਦੂਜਾ ਗੰਭੀਰ ਰੂਪ ਨਾਲ ਜ਼ਖਮੀ ਹੋ ਗਿਆ।
ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਰੋਜ਼ਾਨਾ ਦੀ ਤਰ੍ਹਾਂ ਆਪਣੇ ਸਕੂਲ ਤੋਂ ਪੇਪਰ ਦੇ ਕੇ ਵਾਪਸ ਆ ਰਿਹਾ ਸੀ, ਕਿ ਚੋਹਲਾ ਸਾਹਿਬ ਰੋਡ ’ਤੇ ਫਤਿਆਬਾਦ ਪਾਵਰ ਸਟੇਸ਼ਨ ਨੇੜੇ ਇਕ ਫਾਰਚੂਨਰ ਕਾਰ ਨੇ ਉਸ ਨੂੰ ਪਿੱਛੇ ਤੋਂ ਟੱਕਰ ਮਾਰ ਦਿੱਤੀ ਅਤੇ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਅੱਜ ਮ੍ਰਿਤਕ ਅੰਮ੍ਰਿਤਪਾਲ ਸਿੰਘ ਦਾ ਜਨਮ ਦਿਨ ਹੈ ਅਤੇ ਅੰਮ੍ਰਿਤਪਾਲ ਸਿੰਘ ਦਾ ਅੰਤਿਮ ਸੰਸਕਾਰ ਅੱਜ ਉਨ੍ਹਾਂ ਦੇ ਜਨਮ ਦਿਨ ਮੌਕੇ ਕੀਤਾ ਜਾਵੇਗਾ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article