ਪੰਜਾਬ ਸਰਕਾਰ ਨੇ ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦਾਂ ਦੀਆਂ ਚੋਣਾਂ ਕਰਵਾਉਣ ਦੀਆਂ ਤਿਆਰੀਆਂ ਕਰ ਲਈਆਂ ਹਨ। ਰਾਜ ਚੋਣ ਕਮਿਸ਼ਨ ਨੂੰ ਇਹ ਚੋਣਾਂ 31 ਮਈ ਤੋਂ ਪਹਿਲਾਂ ਕਰਵਾਉਣੀਆਂ ਪੈਣਗੀਆਂ।
ਪੰਜਾਬ ਵਿੱਚ 153 ਪੰਚਾਇਤ ਸੰਮਤੀਆਂ ਅਤੇ 23 ਜ਼ਿਲ੍ਹਾ ਪ੍ਰੀਸ਼ਦਾਂ ਹਨ। ਚੋਣਾਂ ਦੀਆਂ ਤਰੀਕਾਂ ਦਾ ਐਲਾਨ ਬੋਰਡ ਪ੍ਰੀਖਿਆਵਾਂ ਅਤੇ ਹਾੜੀ ਸੀਜ਼ਨ ਕਣਕ ਦੀ ਖਰੀਦ ਨੂੰ ਧਿਆਨ ਵਿੱਚ ਰੱਖ ਕੇ ਕੀਤਾ ਜਾਵੇਗਾ।