ਪੰਜਾਬ ਦੀ ਜਲੰਧਰ ਕਮਿਸ਼ਨਰੇਟ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਪੁਲਿਸ ਨੇ ਨਾਮੀ ਬਦਮਾਸ਼ ਦੇ 3 ਸਾਥੀਆਂ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮਾਂ ਕੋਲੋਂ ਕਰੀਬ 17 ਹਥਿਆਰ ਅਤੇ 33 ਮੈਗਜ਼ੀਨ ਬਰਾਮਦ ਕੀਤੇ ਹਨ। ਇਸ ਸਬੰਧੀ ਸਿਟੀ ਪੁਲਿਸ ਨੇ ਅਸਲਾ ਐਕਟ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ।
ਜਾਣਕਾਰੀ ਅਨੁਸਾਰ ਸਾਰੇ ਮੁਲਜ਼ਮ ਮੱਧ ਪ੍ਰਦੇਸ਼ ਤੋਂ ਹਥਿਆਰ ਲਿਆ ਕੇ ਇੱਥੇ ਮਹਿੰਗੇ ਭਾਅ ਵੇਚਦੇ ਸਨ। ਪੁਲੀਸ ਕਮਿਸ਼ਨਰ ਸਵਪਨ ਸ਼ਰਮਾ ਅੱਜ ਇਸ ਸਬੰਧੀ ਪ੍ਰੈਸ ਕਾਨਫਰੰਸ ਕਰਨਗੇ। ਇਹ ਕਾਰਵਾਈ ਜਲੰਧਰ ਪੁਲਿਸ ਦੇ ਸਪੈਸ਼ਲ ਸੈੱਲ ਦੀ ਟੀਮ ਵੱਲੋਂ ਕੀਤੀ ਹੈ।