ਜਲੰਧਰ ਜ਼ਿਮਨੀ ਚੋਣ ‘ਚ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਾ ਹੈ। ਜਦੋਂ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਬੀਬੀ ਸੁਰਜੀਤ ਕੌਰ ਨੇ ਪਾਰਟੀ ਨੂੰ ਅਲਵਿਦਾ ਕਹਿ ਮੰਗਲਵਾਰ ਨੂੰ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋ ਗਈ।
ਸਿਆਸੀ ਮਾਹਿਰਾਂ ਅਨੁਸਾਰ ਇਹ ਅਕਾਲੀ ਦਲ ਅੰਦਰ ਅੰਦਰੂਨੀ ਫੁੱਟ ਕਾਰਨ ਪਾਰਟੀ ਛੱਡ ਗਏ ਹਨ। ਕਿਉਂਕਿ ਇਸ ਸਮੇਂ ਸ਼੍ਰੋਮਣੀ ਅਕਾਲੀ ਦਲ ਵਿੱਚ ਹੰਗਾਮਾ ਚੱਲ ਰਿਹਾ ਹੈ ਅਤੇ ਪਾਰਟੀ ਦੋ ਧੜਿਆਂ ਵਿੱਚ ਵੰਡੀ ਹੋਈ ਹੈ। ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਨੇ ਜਲੰਧਰ ਪੱਛਮੀ ਸੀਟ ਤੋਂ ਸੁਰਜੀਤ ਕੌਰ ਨੂੰ ਆਪਣਾ ਉਮੀਦਵਾਰ ਬਣਾਇਆ ਸੀ। ਹਾਲਾਂਕਿ ਅਕਾਲੀ ਦਲ ਦਾ ਦੂਜਾ ਧੜਾ ਬੀਬੀ ਸੁਰਜੀਤ ਕੌਰ ਦੇ ਹੱਕ ਵਿੱਚ ਨਹੀਂ ਸੀ। ਸੁਰਜੀਤ ਕੌਰ ਦੋ ਵਾਰ ਕੌਂਸਲਰ ਰਹਿ ਚੁੱਕੀ ਹੈ। ਉਹ ਮਰਹੂਮ ਜਥੇਦਾਰ ਪ੍ਰੀਤਮ ਸਿੰਘ ਦੀ ਪਤਨੀ ਹੈ।