Monday, September 16, 2024
spot_img

ਜਲੰਧਰ ਜਿਮਨੀ ਚੋਣ : ਮਹਿੰਦਰ ਭਗਤ ਹੋਣਗੇ ਆਮ ਆਦਮੀ ਪਾਰਟੀ ਦੇ ਉਮੀਦਵਾਰ

Must read

ਜਲੰਧਰ,17 ਜੂਨ : ਦੇਸ਼ ਦੇ 7 ਸੂਬਿਆਂ ਵਿੱਚ 10 ਜੁਲਾਈ ਨੂੰ ਹੋਣ ਵਾਲੀ ਜਿਮਨੀ ਚੋਣਾਂ ਦੇ ਪ੍ਰੋਗਰਾਮ ਦੇ ਤਹਿਤ ਜਲੰਧਰ ਵੈਸਟ ਸੀਟ ਉੱਤੇ ਵੀ ਚੋਣ ਹੋਣ ਜਾ ਰਹੀ ਹੈ। ਇਸ ਸੀਟ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਸੀਤਲ ਅੰਗੁਰਾਲ ਨੇ ਅਸਤੀਫਾ ਦੇ ਦਿੱਤਾ ਸੀ। ਜਲੰਧਰ ਵੈਸਟ ਜਿਮਨੀ ਚੋਣ ਲਈ ਆਮ ਆਦਮੀ ਪਾਰਟੀ ਨੇ ਸਭ ਤੋਂ ਪਹਿਲਾ ਉਮੀਦਵਾਰ ਦਾ ਐਲਾਨ ਕਰਦਿਆਂ ਮਹਿੰਦਰ ਭਗਤ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਹੈ।
ਜਲੰਧਰ ਪੱਛਮੀ ਜ਼ਿਮਨੀ ਚੋਣ ਲਈ ਮਹਿੰਦਰ ਭਗਤ ਨੂੰ ‘ਆਪ’ ਦਾ ਉਮੀਦਵਾਰ ਐਲਾਨਿਆ ਗਿਆ। ਇਥੇ ਦੱਸ ਦੇਈਏ ਕਿ ਮਹਿੰਦਰ ਭਗਤ ਸੀਨੀਅਰ ਭਾਜਪਾ ਆਗੂ ਚੂਨੀ ਲਾਲ ਭਗਤ ਦੇ ਪੁੱਤਰ ਹਨ। ਜੋ ਹਾਲ ਹੀ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਸਨ। ਇਹ ਸੀਟ ਭਾਜਪਾ ਵਿੱਚ ਸ਼ਾਮਲ ਹੋਏ ਵਿਧਾਇਕ ਸ਼ੀਤਲ ਅੰਗੁਰਾਲ ਦੇ ਅਸਤੀਫੇ ਤੋਂ ਬਾਅਦ ਖਾਲੀ ਹੋਈ ਹੈ।
ਦੱਸ ਦੇਈਏ ਕਿ ਜਲੰਧਰ ਪੱਛਮੀ ਵਿਧਾਨ ਸਭਾ ਸੀਟ ‘ਤੇ ਹੋਣ ਵਾਲੀ ਜ਼ਿਮਨੀ ਚੋਣ ਲਈ 10 ਜੁਲਾਈ ਨੂੰ ਵੋਟਿੰਗ ਹੋਵੇਗੀ, ਜਦਕਿ ਨਤੀਜੇ 13 ਜੁਲਾਈ ਨੂੰ ਐਲਾਨੇ ਜਾਣਗੇ। ਨਾਮਜ਼ਦਗੀਆਂ 21 ਜੂਨ ਤੱਕ ਭਰੀਆਂ ਜਾਣਗੀਆਂ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article